21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਰੰਧਾਵਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਜਾਰੀ, ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 06-09-2025
ਲਾਲੜੂ, 5 ਸਤੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪ੍ਰਭਾਵਿਤ ਕਈ ਪਿੰਡਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ | ਵਿਧਾਇਕ ਰੰਧਾਵਾ ਨੇ ਆਪਣੇ ਦੌਰੇ ਦੌਰਾਨ ਪਿੰਡ ਬਟੌਲੀ 'ਚ ਪਸ਼ੂ-ਪਾਲਕ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਸ ਔਖੀ ਘੜੀ 'ਚ ਪੂਰੀ ਮਦਦ ਦਾ ਭਰੋਸਾ ਦਿੱਤਾ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਝਾਰਮੜੀ, ਸੰਗੋਥਾ, ਧਰਮਗੜ੍ਹ, ਰਾਮਗੜ੍ਹ ਰੁੜਕੀ, ਮੀਰਪੁਰਾ ਅਤੇ ਜੜੌਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ | ਇਸੇ ਦੌਰਾਨ ਪਿੰਡ ਰਾਮਗੜ੍ਹ ਰੁੜਕੀ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ | ਪਿੰਡ ਮੀਰਪੁਰਾ 'ਚ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਿਹਤ ਕੈਂਪਾਂ ਰਾਹੀਂ ਲਗਾਤਾਰ ਸਿਹਤ ਸੇਵਾਵਾਂ ਉਪਲੱਬਧ ਰਹਿਣਗੀਆਂ | ਇਸ ਤੋ ਬਾਅਦ ਵਿਧਾਇਕ ਰੰਧਾਵਾ ਨੇ ਪਿੰਡ ਹੰਡੇਸਰਾ ਨੇੜੇ ਪੈਂਦੀ ਟਾਂਗਰੀ ਨਦੀ ਦਾ ਮੌਕਾ ਦੇਖ ਕੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਹਰਿਆਣਾ ਬਾਰਡਰ ਖੇਤਰ 'ਚ ਪੈਂਦੇ ਆਪਣੇ ਹਲਕੇ ਦੇ ਪਿੰਡ ਸਾਰੰਗਪੁਰ, ਅੰਟਾਲਾ, ਰਜਾਪੁਰ ਤੇ ਖੇਲਣ ਮਾਲਣ ਦਾ ਦੌਰਾ ਕਰਕੇ ਉਥੇ ਰਹਿੰਦੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ਰੂਰਤ ਹੈ, ਉਹ ਮੇਰੇ ਵਲੋਂ ਨਿੱਜੀ ਤੌਰ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੁਆਰਾ ਪੂਰੀ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਜਾਂ ਮੀਂਹ ਨਾਲ ਪੈਦਾ ਹੋਈ ਹਰ ਸਮੱਸਿਆ 'ਚ ਲੋਕਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਅਮਿਤ ਗੁਪਤਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਸਮੇਤ ਪਿੰਡਾਂ ਦੇ ਪੰਚ-ਸਰਪੰਚ ਬਲਾਕ ਪ੍ਰਧਾਨ ਤੇ ਟੀਮ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਸਮੀਤ ਇੰਟਰਪ੍ਰਾਈਜਿਜ਼ ਫਰਮ ਦਾ ਲਾਇਸੰਸ ਰੱਦ <br/> ਅਗਲੀ ਖ਼ਬਰ ਕੌਂਸਲਰ ਨਵਤੇਜ ਨਵੀ ਵਲੋਂ ਖ਼ਾਲਸਾ ਕਾਲਜ ਦੀ ਜੇਤੂ ਟੀਮ ਦਾ ਸਨਮਾਨ <br/>
Ad Position 24