21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਸਮੀਤ ਇੰਟਰਪ੍ਰਾਈਜਿਜ਼ ਫਰਮ ਦਾ ਲਾਇਸੰਸ ਰੱਦ <br/>

Ad Position 21
No active advertisement
ਅਜੀਤ ਡੈਸਕ 06-09-2025
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਮੈਸ. ਜਸਮੀਤ ਇੰਟਰਪ੍ਰਾਈਜਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੈਸ. ਜਸਮੀਤ ਇੰਟਰਪ੍ਰਾਈਜਿਜ਼ ਫਰਮ (ਐਸ. ਸੀ. ਓ. ਨੰ. 6-7 ਕੈਬਿਨ ਨੰ. 4 ਐਸ. ਐਫ. ਬਾਂਸਾਂ ਵਾਲੀ ਚੁੰਗੀ ਚੰਡੀਗੜ੍ਹ-ਖਰੜ ਰੋਡ ਜ਼ਿਲ੍ਹਾ ਮੁਹਾਲੀ) ਦੇ ਮਾਲਕ ਅਮਿਤ ਕੁਮਾਰ ਪੁੱਤਰ ਲਾਲਤਾ ਪ੍ਰਸ਼ਾਦ ਵਾਸੀ ਮਕਾਨ ਨੰ. 931 ਐਲ. ਆਈ. ਸੀ. ਕਾਲੋਨੀ ਸੈਕਟਰ-4 ਮੁੰਡੀ ਖਰੜ ਜ਼ਿਲ੍ਹਾ ਮੁਹਾਲੀ ਨੂੰ ਕੰਸਲਟੈਂਸੀ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25 ਸਤੰਬਰ 2023 ਨੂੰ ਖਤਮ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ, ਰਿਹਾਇਸ਼ੀ ਪਤੇ ਅਤੇ ਦਫ਼ਤਰੀ ਪਤੇ 'ਤੇ ਭੇਜਿਆ ਰਜਿਸਟਰਡ ਪੱਤਰ ਅਣ-ਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਾ ਨਵਿਆਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸੰਬੰਧੀ ਸੂਚਨਾ ਨਾ ਭੇਜਣ ਕਰਕੇ, ਦਫ਼ਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਉਕਤ ਫਰਮ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ 'ਚ ਉਕਤ ਫਰਮ/ਲਾਇਸੰਸੀ ਖ਼ਿਲਾਫ਼ ਕੋਈ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਹਰ ਪੱਖੋਂ ਭਰਪਾਈ ਲਈ ਉਕਤ ਫਰਮ/ਲਾਇਸੰਸੀ ਹੀ ਜ਼ਿੰਮੇਵਾਰ ਹੋਵੇਗਾ |


Ad Position 22
No active advertisement
ਪਿਛਲੀ ਖ਼ਬਰ ਹੜ੍ਹ ਦੀ ਝੰਬੀ ਮਿਰਜ਼ਾਪੁਰ ਸੰਪਰਕ ਸੜਕ ਦੀ ਤੁਰੰਤ ਸਾਰ ਲਵੇ ਪ੍ਰਸ਼ਾਸਨ-ਕੰਗ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਜਾਰੀ, ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ <br/>
Ad Position 24