ਮੁੱਲਾਂਪੁਰ ਗਰੀਬਦਾਸ, 6 ਸਤੰਬਰ (ਖੈਰਪੁਰ)-ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਤੇ ਸੱਚਖੰਡ ਵਾਸੀ ਮਾਤਾ ਰਣਜੀਤ ਕੌਰ ਵਲੋਂ ਸਥਾਪਤ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਜਿਥੇ ਯੋਜਨਾਬੱਧ ਤਰੀਕੇ ਨਾਲ ਹੜ੍ਹ ਪੀੜਤਾਂ ਲਈ ਹਰ ਪ੍ਰਕਾਰ ਦੀ ਮਦਦ ਕਰਨ ਲਈ ਯਤਨਸ਼ੀਲ ਹੈ, ਉਥੇ ਹੀ ਟਰੱਸਟ ਵਲੋਂ ਚਲਾਏ ਜਾਂਦੇ ਸਕੂਲਾਂ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਵਲੋਂ ਆਪਣੀ ਤਨਖ਼ਾਹ 'ਚੋਂ ਕਰੀਬ 1,76,000 ਰੁ. ਦੀ ਰਾਸ਼ੀ ਹੜ੍ਹ ਪੀੜਤਾਂ ਲਈ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਰਾਹੀਂ ਭੇਜਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ |