ਐੱਸ. ਏ. ਐੱਸ. ਨਗਰ, 6 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ਜਨਰਲ ਸਕੱਤਰ ਮਹਿੰਦਰ ਸਿੰਘ (ਰਿਟ. ਇੰਸਪੈਕਟਰ) ਦੀ ਪ੍ਰਧਾਨਗੀ ਹੇਠ ਥਾਣਾ ਫੇਜ਼-11 ਦੇ ਕੰਪਲੈਕਸ ਵਿਚਲੇ ਜ਼ਿਲ੍ਹਾ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਵੱਡੀ ਗਿਣਤੀ ਸੇਵਾ-ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ | ਮੀਟਿੰਗ ਦੀ ਕਾਰਵਾਈ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਡਾ. ਦਲਜੀਤ ਸਿੰਘ ਕੈਲੋਂ ਤੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ (ਰਿਟਾ. ਇੰਸਪੈਕਟਰ) ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਫ਼ੰਡ ਇਕੱਠਾ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਹੜ੍ਹ ਪੀੜਤਾਂ ਦੀ ਸੁੱਖ-ਸ਼ਾਂਤੀ ਸੰਬੰਧੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਸੂਬਾਈ ਜਨਰਲ ਸਕੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਦੀਆਂ 27 ਜ਼ਿਲ੍ਹਾ ਇਕਾਈਆਂ ਦੇ ਮੈਂਬਰਾਂ ਵਲੋਂ ਆਪੋ ਆਪਣੇ ਜ਼ਿਲਿ੍ਹਆਂ ਅਤੇ ਨੇੜਲੇ ਜ਼ਿਲਿ੍ਹਆਂ 'ਚ ਹੜ੍ਹ ਪੀੜਤਾਂ ਦੀ ਨਿਰੰਤਰ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਆਪੋ ਆਪਣੇ ਪੱਧਰ ਉੱਤੇ ਵੱਖ-ਵੱਖ ਤਰੀਕਿਆਂ ਦੇ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਮੈਂਬਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਵਰਨ ਸਿੰਘ ਮੌਲੀ (ਰਿਟ. ਐਸ. ਪੀ.), ਸਤਨਾਮ ਸਿੰਘ (ਰਿਟਾ. ਡੀ. ਐਸ. ਪੀ.), ਰਘਬੀਰ ਸਿੰਘ, ਨਿੱਕਾ ਰਾਮ, ਰਤਨ ਸਿੰਘ ਜ਼ੀਰਕਪੁਰ, ਜਸਵੰਤ ਸਿੰਘ ਜ਼ੀਰਕਪੁਰ, ਹਰਭਿੰਦਰ ਕੁਮਾਰ, ਮਨਮੋਹਨ ਸਿੰਘ ਕਾਹਲੋਂ, ਬਹਾਦਰ ਸਿੰਘ ਭਾਗੋਮਾਜਰਾ, ਕਿਸ਼ੋਰ ਚੰਦ ਕਟੋਚ, ਚੈਨ ਸਿੰਘ ਕੁਰਾਲੀ, ਜਸਮੇਰ ਸਿੰਘ ਮੌਜ਼ਪੁਰ, ਇੰਦਰ ਸਿੰਘ ਸਰਹੰਦੀ, ਸੁਖਜਿੰਦਰ ਸਿੰਘ ਦੇਸੂਮਾਜਰਾ