21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕਰ ਰਹੇ ਹਨ ਕੰਮ- ਡਾ. ਰਵਜੋਤ ਸਿੰਘ <br/>

Ad Position 21
No active advertisement
ਅਜੀਤ ਡੈਸਕ 22-09-2025
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਤੇ ਪਿੰਡਾਂ ਵਿਚ ਇਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ | ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ 'ਖੇਤਰ ਜ਼ਿੰਮੇਵਾਰੀ ਯੋਜਨਾ' ਤਹਿਤ ਇਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਸਿਹਤ ਵਿਭਾਗ ਦੀ ਸਹਾਇਤਾ ਨਾਲ ਆਵਾਰਾ ਕੁੱਤਿਆਂ ਨੂੰ ਐਂਟੀ-ਰੇਬੀਜ਼ ਟੀਕੇ ਲਗਾਏ ਜਾ ਰਹੇ ਹਨ ਜਦੋਂ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਧਨ ਤੇ ਹੋਰ ਜਾਨਵਰਾਂ ਲਈ ਟੀਕਾਕਰਨ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ | ਸਫ਼ਾਈ ਬਹਾਲੀ ਦੇ ਵੇਰਵੇ ਦਿੰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਰਾਹਤ ਕਾਰਜਾਂ ਵਿਚ ਸੀਵਰੇਜ ਬਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ | ਬੰਦ ਸੀਵਰੇਜ ਨੂੰ ਸਾਫ ਕਰਨ ਅਤੇ ਇਸ ਨਾਲ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਕੁੱਲ 4,407 ਸੀਵਰਮੈਨ 24 ਘੰਟੇ ਕੰਮ ਵਿਚ ਲੱਗੇ ਹੋਏ ਹਨ | ਇਸ ਕਾਰਜ ਲਈ ਹਸਪਤਾਲ, ਸਕੂਲ, ਬਾਜ਼ਾਰ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਹਤ ਮੁਹਿੰਮ ਸਿਰਫ ਸੀਵਰੇਜ ਤੱਕ ਸੀਮਤ ਨਹੀਂ ਹੈ | ਯੋਗ ਲਾਭਪਾਤਰੀਆਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ 2.0 ਅਧੀਨ ਨੁਕਸਾਨੇ ਗਏ ਘਰਾਂ ਅਤੇ ਦੁਕਾਨਾਂ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ | 17 ਸਤੰਬਰ ਤੋਂ 2 ਅਕਤੂਬਰ ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਫੇਰੀ ਵਾਲਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿਚ ਗਰੰਟੀ ਕਵਰੇਜ ਅਧੀਨ 10,000 ਰੁਪਏ ਕਰਜ਼ੇ ਨਾਲ 80,000 ਰੁਪਏ ਤੱਕ ਦੀ ਕੁੱਲ ਕ੍ਰੈਡਿਟ ਸਹੂਲਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਬਿਮਾਰੀਆਂ ਨੂੰ ਰੋਕਣ ਲਈ ਸਮੂਹਿਕ ਕਾਰਜਾਂ ਲਈ 543 ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਮਿਉਂਸਪਲ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਰੋਜ਼ਾਨਾ ਨਿਗਰਾਨੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਸਮੁੱਚੇ ਕਾਰਜ ਦੀ ਨੇੜਿਓਾ ਨਿਗਰਾਨੀ ਕੀਤੀ ਜਾ ਰਹੀ ਹੈ | ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਕਾਰਜਕਾਰੀ ਅਧਿਕਾਰੀ ਸਿੱਧੇ ਤੌਰ 'ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਤਸਿੰਬਲੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦ...
Ad Position 24