ਲਾਲੜੂ, 21 ਸਤੰਬਰ (ਰਾਜਬੀਰ ਸਿੰਘ)-ਪਿੰਡ ਦੱਪਰ ਵਿਖੇ ਕਰਵਾਏ ਗਏ ਸ੍ਰੀਮਦਭਾਗਵਤ ਗੀਤਾ ਦੇ ਧਾਰਮਿਕ ਪ੍ਰੋਗਰਾਮ ਵਿਚ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੈਣੀ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਪ੍ਰੋਗਰਾਮ ਕਰਾਉਣਾ ਪ੍ਰਬੰਧਕ ਕਮੇਟੀ ਦਾ ਇੱਕ ਚੰਗਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਨਵਰਾਤਰੇ ਸ਼ੁਰੂ ਹੋਣ ਵਾਲੇ ਹਨ, ਜਿਸ ਵਿਚ ਹਿੰਦੂ ਭਾਈਚਾਰੇ ਦੀ ਵੱਡੀ ਸ਼ਰਧਾ ਹੁੰਦੀ ਹੈ ਅਤੇ ਲੋਕ ਸਾਰੇ ਨਵਰਾਤਿਆਂ ਵਿਚ ਦੇਵੀ ਮਾਂ ਦੀ ਪੂਜਾ ਕਰਦੇ ਹਨ ਅਤੇ ਭਜਨ ਗਾਇਨ ਕਰਦੇ ਹਨ | ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੋਗਰਾਮ ਕਰਵਾਉਣੇ ਅਤਿ ਜਰੂਰੀ ਹਨ, ਜਿਸ ਨਾਲ ਮਨੁੱਖਤਾ ਵਿਚ ਸ਼ਰਧਾ ਅਤੇ ਪ੍ਰੇਮ ਪਿਆਰ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੋਗਰਾਮ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਮਾਜਿਕ ਭਾਈਚਾਰਾ ਬਣਿਆ ਰਹੇ | ਭਾਜਪਾ ਆਗੂ ਸੈਣੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਹਰ ਪਿੰਡ ਪੱਧਰ ਉੱਤੇ ਹੋਣੇ ਚਾਹੀਦੇ ਹਨ, ਜਿਸ ਨਾਲ ਨੌਜਵਾਨਾਂ ਵਿਚ ਧਾਰਮਿਕ ਭਾਵਨਾ ਪੈਦਾ ਕੀਤੀ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ ਟਿਵਾਣਾ, ਸੋਨੂੰ ਗੁਪਤਾ, ਹਰਪ੍ਰੀਤ ਸਿੰਘ ਟਿੰਕੂ, ਰਾਕੇਸ਼ ਗੁਪਤਾ, ਹਰਪ੍ਰੀਤ ਸਿੰਘ ਤੇ ਪੁਸ਼ਪਿੰਦਰ ਮਹਿਤਾ ਆਦਿ ਹਾਜਰ ਸਨ |