21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਰਾਇਲ ਅਸਟੇਟ ਸੁਸਾਇਟੀ ਦਾ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-09-2025
ਜ਼ੀਰਕਪੁਰ, 21 ਸਤੰਬਰ (ਹੈਪੀ ਪੰਡਵਾਲਾ)-ਇਥੋਂ ਦੀ ਇਕ ਸੁਸਾਇਟੀ ਦੇ ਅਹੁਦੇਦਾਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਵਿਧਾਇਕ ਰੰਧਾਵਾ ਨੇ ਨਿੱਘਾ ਸਵਾਗਤ ਕੀਤਾ | 'ਆਪ' ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਾਇਲ ਅਸਟੇਟ ਸੁਸਾਇਟੀ ਦੇ ਪ੍ਰਧਾਨ ਬੀ. ਐਸ. ਭੱਠਲ, ਮਨੀ, ਹਰਸ਼ਿਤ ਜਿੰਦਲ, ਵਿਵੇਕ ਕਾਲ, ਰਮੇਸ਼ ਚੰਦ, ਮੁਨੀਸ਼ ਸਿੰਗਲਾ, ਵੀ. ਐਮ. ਆਨੰਦ, ਭਾਰਤ ਭੂਸ਼ਣ, ਸੰਜੀਵ ਭੱਤਾ, ਲਲਿਤ, ਅਨਿਲ ਗੁਪਤਾ, ਟੀ. ਐਸ. ਵਾਲੀਆ, ਵਰਿੰਦਰ ਭਾਰਦਵਾਜ ਆਦਿ ਦੇ ਨਾਂਅ ਪ੍ਰਮੁੱਖ ਹਨ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਉਪਰੋਕਤ ਸਾਰੇ ਸਮਾਜਿਕ ਕਾਰਜਾਂ 'ਚ ਸਰਗਰਮੀ ਨਾਲ ਜੁਟੇ ਹੋਏ ਹਨ | ਇਸੇ ਤਰ੍ਹਾਂ 'ਆਪ' ਵੀ ਆਮ ਆਦਮੀ ਦੀ ਗੱਲ ਕਰਦੀ ਹੈ, ਜਿਸ ਕਾਰਨ ਇਨ੍ਹਾਂ ਨੇ ਪਾਰਟੀ ਦੇ ਸਿਧਾਂਤਾਂ ਤੇ ਵਿਚਾਰਧਾਰਾ 'ਚ ਵਿਸ਼ਵਾਸ ਪ੍ਰਗਟ ਕੀਤਾ ਹੈ | ਉਨ੍ਹਾਂ ਆਖਿਆ ਕਿ ਪਾਰਟੀ ਨਾਲ ਜੁੜਨ ਦਾ ਫੈਸਲਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਹਰੇਕ ਨੂੰ ਪ੍ਰਭਾਵਿਤ ਕੀਤਾ ਹੈ | ਰੰਧਾਵਾ ਨੇ ਕਿਹਾ ਕਿ ਉਪਰੋਕਤ ਆਗੂਆਂ ਦੇ ਤਜਰਬੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਉਪਰੰਤ ਉਪਰੋਕਤ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਵਿਧਾਇਕ ਰੰਧਾਵਾ ਅਤੇ 'ਆਪ' ਦੇ ਕੰਮਾਂ ਤੋਂ ਪ੍ਰਭਾਵਿਤ ਰਹੇ ਹਨ | ਇਸ ਦੇ ਚਲਦਿਆਂ ਉਨ੍ਹਾਂ 'ਆਪ' ਜੁਆਇਨ ਕੀਤੀ ਹੈ | ਉਨ੍ਹਾਂ ਆਖਿਆ ਕਿ ਉਹ ਅੱਗੇ ਵੀ ਵਿਧਾਇਕ ਰੰਧਾਵਾ ਦੀ ਅਗਵਾਈ 'ਚ ਲੋਕ ਭਲਾਈ ਦੇ ਕੰਮ ਕਰਦੇ ਰਹਿਣਗੇ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. (ਐੱਮ) ਦੀ ਮੀਟਿੰਗ ਹੋਈ ਅਗਲੀ ਖ਼ਬਰ ਭਗਵਤੀ ਜਾਗਰਣ ਦਾ ਕਾਰਡ ਜਾਰੀ <br/>
Ad Position 24