11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਾਂਗਰਸ ਨੇ 'ਵੋਟ ਚੋਰ ਗੱਦੀ ਛੱਡੋ' ਪ੍ਰੋਗਰਾਮ ਦੇ ਸਮਰਥਨ 'ਚ ਰਾਜਧਾਨੀ 'ਚ ਹਸਤਾਖ਼ਰ ਮੁਹਿੰਮ ਕੀਤੀ ਸ਼ੁਰੂ

Ad Position 21
No active advertisement
ਅਜੀਤ ਡੈਸਕ 23-09-2025
ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੇ 'ਵੋਟ ਚੋਰ ਗੱਦੀ ਛੱਡੋ' ਪ੍ਰੋਗਰਾਮ ਦੇ ਸਮਰਥਨ 'ਚ ਰਾਜਧਾਨੀ 'ਚ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਚੰਡੀਗੜ੍ਹ ਕਾਂਗਰਸ ਵਲੋਂ ਇਕ ਲੱਖ ਹਸਤਾਖ਼ਰ ਇਕੱਠੇ ਕਰਨ ਦਾ ਟੀਚਾ ਰੱਖਿਆ ਗਿਆ ਹੈ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਰਜਨੀ ਪਾਟਿਲ ਨੇ ਚੰਡੀਗੜ੍ਹ 'ਚ ਸ਼ੁਰੂ ਕੀਤੇ ਗਏ 'ਵੋਟ ਚੋਰ ਗੱਦੀ ਛੱਡੋ' ਪ੍ਰੋਗਰਾਮ ਤਹਿਤ ਹਸਤਾਖ਼ਰ ਮੁਹਿੰਮ ਦਾ ਉਦਘਾਟਨ ਕੀਤਾ | ਚੰਡੀਗੜ੍ਹ ਕਾਂਗਰਸ ਭਵਨ ਵਿਖੇ ਕਰਵਾਏ ਪ੍ਰੋਗਰਾਮ 'ਚ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਸਥਾਨਕ ਆਗੂਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਮੁੱਖ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ 'ਵੋਟ ਚੋਰ ਗੱਦੀ ਛੱਡੋ' ਪਹਿਲਕਦਮੀ ਨੇ ਵੋਟਰ ਸੂਚੀਆਂ ਤੇ ਵੋਟਿੰਗ ਵਿਚ ਹੇਰਾਫੇਰੀ ਕਰਕੇ ਭਾਜਪਾ ਦੇ ਗੈਰ-ਸੰਵਿਧਾਨਕ ਸੱਤਾ ਹਥਿਆਉਣ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਧੱਕੇਸ਼ਾਹੀ ਖਿਲਾਫ ਹੁਣ ਦੇਸ਼ ਦੇ ਲੋਕ ਇਕਜੁੱਟ ਹੋ ਗਏ ਹਨ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਹਸਤਾਖ਼ਰ ਮੁਹਿੰਮ ਦਾ ਉਦੇਸ਼ ਸ਼ਹਿਰ ਵਿਚ ਇਕ ਲੱਖ ਦਸਤਖ਼ਤ ਇਕੱਠੇ ਕਰਨਾ ਹੈ, ਜੋ ਕਿ ਕਾਂਗਰਸ ਪਾਰਟੀ ਦੇ ਚੋਣ ਸੁਧਾਰਾਂ ਅਤੇ ਸਾਰਿਆਂ ਲਈ ਨਿਆਂ ਦੇ ਸੱਦੇ ਨੂੰ ਹੋਰ ਮਜ਼ਬੂਤ ਕਰੇਗਾ | ਸੰਸਦ ਮੈਂਬਰ ਰਜਨੀ ਪਾਟਿਲ ਨੇ ਕਾਂਗਰਸ ਪਾਰਟੀ ਦੀ ਲੋਕਤੰਤਰ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ 'ਵੋਟ ਚੋਰ ਗੱਦੀ ਛੱਡੋ' ਪ੍ਰੋਗਰਾਮ ਸਿਰਫ ਇਕ ਮੁਹਿੰਮ ਨਹੀਂ ਹੈ, ਇਹ ਸਾਡੇ ਲੋਕਤੰਤਰ ਨੂੰ ਵੋਟ-ਧੋਖਾ ਕਰਨ ਵਾਲਿਆਂ ਤੇ ਗ਼ੈਰ-ਕਾਨੂੰਨੀ ਤੌਰ 'ਤੇ ਸੱਤਾ ਹਥਿਆਉਣ ਵਾਲਿਆਂ ਦੇ ਚੁੰਗਲ ਤੋਂ ਮੁਕਤ ਕਰਕੇ ਮੁੜ ਸੁਰਜੀਤ ਕਰਨ ਦਾ ਇਕ ਸਪੱਸ਼ਟ ਸੱਦਾ ਹੈ | ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀਆਂ ਸਾਰੀਆਂ ਚਾਲਾਂ ਨੂੰ ਸਿੱਧੇ ਤੌਰ 'ਤੇ ਚੁਣੌਤੀ ਦਿੰਦਾ ਹੈ ਜੋ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਦੂਰਦਰਸ਼ੀ ਅਗਵਾਈ ਹੇਠ ਕਾਂਗਰਸ ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਰੁਝਾਨਾਂ ਵਿਰੁੱਧ ਇਕ ਮਜ਼ਬੂਤ ਧਿਰ ਬਣ ਕੇ ਖੜ੍ਹੀ ਹੈ | ਉਨ੍ਹਾਂ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਹਰ ਨਾਗਰਿਕ ਨੂੰ ਇਸ ਪਟੀਸ਼ਨ 'ਤੇ ਦਸਤਖ਼ਤ ਕਰਨ ਅਤੇ ਲੋਕਤੰਤਰ ਦੀ ਅਸਲ ਭਾਵਨਾ ਨੂੰ ਬਹਾਲ ਕਰਨ ਵਿਚ ਅੱਗੇ ਆਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸੰਸਦ ਮੈਂਬਰ ਸੰਧੂ ਨੇ 'ਨਮੋ ਯੂਵਾ ਰਨ' ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਪਾਰ ਖੇਤੀ ਕਰਨ ਵਾਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦੋ ਵੱਡੇ ਬੇੜੇ ਦੇਣ...
Ad Position 24