12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਚੰਡੀਗੜ੍ਹ 'ਚ ਸਿਹਤ ਸਹੂਲਤਾਂ ਤੇ ਹੋਰ ਬੁਨਿਆਦੀ ਢਾਂਚੇ ਦੀ ਹਾਲਤ ਵੱਲ ਧਿਆਨ ਦੇਣ ਪ੍ਰਸ਼ਾਸਕ- ਦੀਪਾ ਦੂਬੇ

Ad Position 21
No active advertisement
ਅਜੀਤ ਡੈਸਕ 23-09-2025
ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਨੇਤਾ ਦੀਪਾ ਦੂਬੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਸ਼ਹਿਰ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਅਤੇ ਮਰੀਜ਼ਾਂ ਦੀ ਹੋ ਰਹੀ ਖੱਜਲ ਖਵਾਰੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਉੱਥੇ ਸ਼ਹਿਰ ਦੇ ਬੁਨਿਆਦੀ ਢਾਂਚੇ ਵੱਲ ਵੀ ਖਾਸ ਧਿਆਨ ਦੇਣਾ ਜ਼ਰੂਰੀ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਕਾਰੀ ਹਸਪਤਾਲਾਂ ਵਿਚ ਅੰਗਰੇਜ਼ਾਂ ਦੀ ਖੱਜਲ ਖੁਆਰੀ ਅਤੇ ਸਟਾਫ ਦਾ ਮਰੀਜ਼ਾਂ ਨਾਲ ਮਾੜੇ ਵਿਵਹਾਰ ਸਬੰਧੀ ਸੈਂਕੜੇ ਵਾਰ ਸ਼ਿਕਾਇਤਾਂ ਆਉਂਦੀਆਂ ਹਨ ਜਿਸ 'ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੇੜਲੇ ਸੂਬਿਆਂ ਦੇ ਲੋਕ ਚੰਡੀਗੜ੍ਹ ਵਿਚ ਚੰਗੀ ਸਿਹਤ ਸਹੂਲਤ ਦੀ ਆਸ ਨਾਲ ਪ੍ਰਸ਼ਾਸਨ ਅਤੇ ਇੱਥੋਂ ਦੇ ਪ੍ਰਬੰਧਕਾਂ ਤੇ ਭਰੋਸਾ ਕਰਕੇ ਇੱਥੇ ਆਉਂਦੇ ਹਨ, ਪਰ ਕੁਝ ਲੋਕਾਂ ਕਰਕੇ ਉਨ੍ਹਾਂ ਦੇ ਭਰੋਸੇ ਨੂੰ ਵੀ ਠੇਸ ਪਹੁੰਚਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਰਜਕਾਲ ਵਿਚ ਚੰਡੀਗੜ੍ਹ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਵਿਗੜ ਚੁੱਕਿਆ ਹੈ | ਸ਼ਹਿਰ ਦੀਆਂ ਸੜਕਾਂ ਦੀ ਪਿੰਡਾਂ ਵਰਗੀ ਹਾਲਤ ਹੋ ਚੁੱਕੀ ਹੈ, ਜਗ੍ਹਾ ਜਗ੍ਹਾ ਵੱਡੇ-ਵੱਡੇ ਟੋਏ ਰਾਹਗੀਰਾਂ ਅਤੇ ਵਾਹਨਾਂ ਦੇ ਨੁਕਸਾਨ ਦਾ ਕਾਰਨ ਬਣ ਰਹੇ ਹਨ, ਪਰ ਸਬੰਧਤ ਪ੍ਰਸ਼ਾਸਨ ਅਤੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ | ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ ਉੱਥੇ ਉਨ੍ਹਾਂ ਨੇ ਖੁਦ ਵੀ ਸ਼ਹਿਰ ਦੀਆਂ ਸੜਕਾਂ ਦਾ ਮੁਆਇਨਾ ਕੀਤਾ ਜਿਸ ਦੌਰਾਨ ਸਾਹਮਣੇ ਆਇਆ ਕਿ ਸ਼ਹਿਰ ਵਿਚ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਜਿਸ ਵੱਲ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦਾ ਧਿਆਨ ਤੱਕ ਨਹੀਂ, ਜਦਕਿ ਭਾਜਪਾ ਵੀ ਅੱਖਾਂ ਬੰਦ ਕਰੀ ਬੈਠੀ ਹੈ | ਉਨ੍ਹਾਂ ਕਿਹਾ ਕਿ ਸਿਟੀ ਬਿਊਟੀਫੁਲ ਦੇ ਨਾਮ ਨਾਲ ਜਾਣੇ ਜਾਂਦੇ ਚੰਡੀਗੜ੍ਹ ਸ਼ਹਿਰ ਵੱਲ ਪ੍ਰਸ਼ਾਸਨ ਖੁਦ ਧਿਆਨ ਦੇਣ ਅਤੇ ਅਧਿਕਾਰੀਆਂ ਨੂੰ ਹਦਾਇਤ ਦੇਣ ਕਿ ਚੰਡੀਗੜ੍ਹ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਸੁੰਦਰਤਾ ਨੂੰ ਬਰਕਰਾਰ ਬਣਾਏ ਰੱਖਣ ਲਈ ਕੋਈ ਵੀ ਢਿੱਲ ਨਾ ਵਰਤਣ ਅਤੇ ਜੋ ਵੀ ਇਸ ਸਬੰਧੀ ਢਿੱਲ ਵਰਤਦਾ ਹੈ ਉਸ ਖਿਲਾਫ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਪਾਰ ਮੰਡਲ ਵਲੋਂ ਸਮੂਹ ਵਪਾਰੀਆਂ ਨੂੰ ਜੀ.ਅੱੈਸ.ਟੀ. ਦੀਆਂ ਰਾਹਤਾਂ ਖ਼ਰੀਦਦਾਰਾਂ ਤੱਕ ਪਹੁੰਚਾਉਣ ਦੀ ਅਪੀਲ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੇ ਮਹਾਂ ਸੰਮੇਲਨ 'ਚ ਕੌਮੀ, ਸਥਾਨਕ ਤੇ ਅੰਤਰਰਾਸ਼ਟਰੀ ਸਮੱਸਿਆਵਾਂ 'ਤੇ ਹੋਈ ਵਿਚਾਰ ਚਰਚਾ
Ad Position 24