16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

'ਯੁੱਧ ਨਸ਼ਿਆਂ ਵਿਰੁੱਧ' ਦੇ 206ਵੇਂ ਦਿਨ ਪੰਜਾਬ ਪੁਲਿਸ ਵਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ 'ਤੇ ਵਿੱਢੇ ਗਏ Tਯੁੱਧ ਨਸ਼ਿਆਂ ਵਿਰੁੱਧUਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 54 ਐਫ.ਆਈ.ਆਰਜ਼. ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 206 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30, 677 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.6 ਕਿਲੋਗ੍ਰਾਮ ਹੈਰੋਇਨ, 1.25 ਕਿਲੋਗ੍ਰਾਮ ਗਾਂਜਾ, 20 ਕਿਲੋਗ੍ਰਾਮ ਭੁੱਕੀ ਅਤੇ 624 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ | ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 343 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 367 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁੜ ਵਸੇਬਾ ਕੇਂਦਰ 'ਚੋਂ ਭੱਜੇ ਮਰੀਜ਼ਾਂ 'ਚੋਂ 6 ਗਿ੍ਫ਼ਤਾਰ <br/> ਅਗਲੀ ਖ਼ਬਰ ਕ੍ਰਿਕਟ ਲੜਕਿਆਂ ਦੇ ਮੁਕਾਬਲੇ 'ਚ ਡੀ. ਪੀ. ਐੱਸ. ਸੈਕਟਰ-40 ਨੇ ਰਿਆਨ ਸਕੂਲ ਨੂੰ ਹਰਾਇਆ <br/>
Ad Position 24