09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ 11ਵੀਂ ਜਮਾਤ 'ਚ ਦਾਖ਼ਲੇ ਲਈ ਅੰਤਿਮ ਮਿਤੀ 10 ਅਕਤੂਬਰ

Ad Position 21
No active advertisement
ਅਜੀਤ ਡੈਸਕ 25-09-2025
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ. ਐਮ. ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਵਿਚ ਵਿੱਦਿਅਕ ਸਾਲ 2026-2027 ਦੀ ਜਮਾਤ 11ਵੀਂ ਸਾਇੰਸ ਅਤੇ ਆਰਟਸ ਗਰੁੱਪ 'ਚ ਦਾਖ਼ਲੇ ਲਈ https://cbseitms.nic.in/2025/nvsxi_11 'ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 10 ਅਕਤੂਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਇਸ ਦਾਖਿਲੇ ਲਈ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ ਅਤੇ ਵਿਦਿਆਰਥੀ 10ਵੀਂ ਸ਼੍ਰੇਣੀ ਸਾਲ 2025-2026 ਵਿਚ ਪੜ੍ਹ ਰਿਹਾ ਹੋਵੇ ਅਤੇ ਉਸ ਦਾ ਜਨਮ 1 ਜੂਨ 2009 ਤੋਂ 31 ਜੁਲਾਈ 2011 ਵਿਚਕਾਰ ਹੋਇਆ ਹੋਵੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਨੇ ਸਮੱਸਿਆਵਾਂ ਬਾਰੇ ਈ. ਓ. ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ ਸੀ. ਈ. ਸੀ.-ਸੀ. ਜੀ. ਸੀ. ਲਾਂਡਰਾਂ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ <br/>
Ad Position 24