09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ੋਭਾ ਯਾਤਰਾ ਲਈ ਕਲੱਬ ਨੇ ਦਿੱਤਾ ਖਾਣ-ਪੀਣ ਦਾ ਸਾਮਾਨ <br/>

Ad Position 21
No active advertisement
ਅਜੀਤ ਡੈਸਕ 25-09-2025
ਖਰੜ, 24 ਸਤੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਡਿਸਟਿ੍ਕਟ-321 ਐੱਫ ਤਹਿਤ ਕੰਮ ਕਰਨ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦੇ ਸ਼ੁਭ ਅਵਸਰ 'ਤੇ ਦੁਸਹਿਰਾ ਕਮੇਟੀ ਖਰੜ ਵਲੋਂ ਕੱਢੀ ਜਾਂਦੀ ਸ਼ੋਭਾ ਯਾਤਰਾ ਲਈ ਕਲੱਬ ਦੇ ਰਲੀਵਿੰਗ ਹੰਗਰ ਪ੍ਰਾਜੈਕਟ ਤਹਿਤ ਸ਼ੋਭਾ ਯਾਤਰਾ ਦੇ ਕਲਾਕਾਰਾਂ ਲਈ ਖਾਣ-ਪੀਣ ਦਾ ਸਾਮਾਨ ਦਿੱਤਾ ਗਿਆ | ਇਸ ਸੰਬੰਧੀ ਕਲੱਬ ਦੇ ਪ੍ਰਾਜੈਕਟ ਚੇਅਰਮੈਨ ਅਵਤਾਰ ਸਿੰਘ ਨੇ ਦੱਸਿਆ ਕਿ ਕਲੱਬ ਵਲੋਂ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਅਤੇ ਕਲੱਬ ਵਲੋਂ ਦੁਸਹਿਰਾ ਕਮੇਟੀ ਖਰੜ ਨੂੰ ਸ਼ੋਭਾ ਯਾਤਰਾ ਲਈ ਖਾਣ-ਪੀਣ ਅਤੇ ਦੁਸਹਿਰੇ ਵਾਲੇ ਦਿਨ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ | ਇਸ ਮੌਕੇ ਦੁਸਹਿਰਾ ਕਮੇਟੀ ਖਰੜ ਦੇ ਪ੍ਰਧਾਨ ਕਮਲ ਕਿਸੋਰ ਸ਼ਰਮਾ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਵਲੋਂ ਹਰ ਸਾਲ ਵੱਧ ਚੜ੍ਹ ਕੇ ਸੇਵਾ ਕੀਤੀ ਜਾਂਦੀ ਹੈ | ਇਸ ਮੌਕੇ ਕਲੱਬ ਦੇ ਅਹੁਦੇਦਾਰ ਰਜਨੀਸ਼ ਸੋਨੀ, ਮਨਿੰਦਰ ਸਿੰਘ, ਗੁਰਮੁੱਖ ਸਿੰਘ ਮਾਨ, ਸਾਹਿਲ ਕੋਹਲੀ, ਪੰਕਜ ਚੱਢਾ, ਵਨੀਤ ਜੈਨ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਫ਼ੀਮ ਬਰਾਮਦ ਹੋਣ ਦੇ ਮਾਮਲੇ 'ਚ ਨਾਮਜ਼ਦ ਵਿਅਕਤੀ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਮੁਹਾਲੀ ਨੂੰ ਗੁੜਗਾਓਾ ਨਾਲ ਜੋੜਨ ਲਈ 'ਵੰਦੇ ਭਾਰਤ ਐਕਸਪੈ੍ਰੱਸ' ਦਾ ਰੂਟ ਮੁਹਾਲੀ ਤੱਕ ਵਧਾਉਣ ਦੀ ਮੰਗ <br/>
Ad Position 24