10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਾਨੂੰ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਜਾਣੂ ਕਰਵਾਉਣਾ ਚਾਹੀਦਾ-ਰਾਣਾ ਗਿੱਲ

Ad Position 21
No active advertisement
ਅਜੀਤ ਡੈਸਕ 25-09-2025
ਖਰੜ, 24 ਸਤੰਬਰ (ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਕਲੱਬ (ਰਜਿ.) ਦੁਸਹਿਰਾ ਗਰਾਊਾਡ ਖਰੜ ਵਲੋਂ ਰਾਮ ਲੀਲ੍ਹਾ ਦੇ ਪਹਿਲੇ ਦਿਨ ਦਾ ਮੰਚਨ ਕੀਤਾ ਗਿਆ, ਜਿਸ ਦਾ ਉਦਘਾਟਨ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਤੇ ਸਮਾਜ ਸੇਵੀ ਆਗੂ ਭੁਪਿੰਦਰ ਸਿੰਘ ਲੌਂਗੀਆ (ਕਾਲਾ) ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਰਾਣਾ ਗਿੱਲ ਨੇ ਕਲੱਬ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਾਇਣ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਆਧਾਰਿਤ ਹੈ, ਜੋ ਕਿ ਸਦੀਆਂ ਤੋਂ ਸ੍ਰੀ ਰਾਮ ਲੀਲ੍ਹਾ 'ਚ ਦਿਖਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਇਤਿਹਾਸ ਬਾਰੇ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਵਿਰਸੇ ਨਾਲ ਜੁੜੇ ਰਹਿੰਦੇ ਹਨ, ਉਹ ਹਮੇਸ਼ਾ ਤਰੱਕੀ ਕਰਦੇ ਹਨ | ਇਸ ਮੌਕੇ ਉਨ੍ਹਾਂ ਕਲੱਬ ਨੂੰ ਮਾਲੀ ਸਹਾਇਤਾ ਵੀ ਭੇਟ ਕੀਤੀ | ਇਸੇ ਦੌਰਾਨ ਸ੍ਰੀ ਰਾਮ ਲੀਲ੍ਹਾ ਕਲੱਬ ਵਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕਲੱਬ ਦੇ ਮੁੱਖ ਸਲਾਹਕਾਰ ਜਵਾਹਰ ਲਾਲ ਸ਼ਰਮਾ, ਪ੍ਰਧਾਨ ਹੇਮੰਤ ਸ਼ਰਮਾ, ਪਿ੍ੰ. ਜਤਿੰਦਰ ਕੁਮਾਰ ਗੁਪਤਾ, ਐਡਵੋਕੇਟ ਨਟਰਾਜਨ ਕੌਸ਼ਲ, ਜੁਝਾਰ ਸਿੰਘ ਲੌਂਗੀਆ, ਮਨਜੀਤ ਸਿੰਘ ਬੈਦਵਾਣ, ਪ੍ਰੇਮ ਪ੍ਰਕਾਸ਼ ਸ਼ਰਮਾ, ਹਰਸ਼ ਸਰਨਾ ਅਤੇ ਸਮਾਜ ਸੇਵੀ ਪਰਮਿੰਦਰ ਸਿੰਘ ਲੌਂਗੀਆ ਸਮੇਤ ਸਮੂਹ ਕਲੱਬ ਮੈਂਬਰ ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦਿਆਲਪੁਰਾ 'ਚ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਪੀ. ਜੀ. ਆਈ. 'ਚ ਛਾਤੀ ਦੇ ਕੈਂਸਰ ਵਿਰੁੱਧ ਜਾਗਰੂਕਤਾ ਸੈਸ਼ਨ ਕਰਵਾਇਆ <br/>
Ad Position 24