10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

Ad Position 21
No active advertisement
ਅਜੀਤ ਡੈਸਕ 25-09-2025
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਇਸ ਅÏਖੀ ਘੜੀ 'ਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿਚ ਇਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ | ਇਸ ਫੰਡ 'ਚ ਅਧਿਕਾਰੀਆਂ, ਜਿਨ੍ਹਾਂ ਵਿਚ ਡਾਇਰੈਕਟਰ, ਕੰਟਰੋਲਰ ਵਿੱਤ ਅਤੇ ਲੇਖਾ, ਵਧੀਕ ਡਾਇਰੈਕਟਰ, ਸੰਯੁਕਤ ਡਾਇਰੈਕਟਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ/ਜ਼ਿਲ੍ਹਾ ਕੰਟਰੋਲਰ, ਸਹਾਇਕ ਕੰਟਰੋਲਰ/ਲੇਖਾ ਅਧਿਕਾਰੀ, ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ, ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਅਤੇ ਇੰਸਪੈਕਟਰ ਸ਼ਾਮਲ ਹਨ, ਨੇ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਵਿਭਾਗੀ ਕਰਮਚਾਰੀਆਂ ਦੀ ਸਹਿਮਤੀ ਵਾਲੇ ਡਾਇਰੈਕਟਰ (ਖਜ਼ਾਨਾ) ਨੂੰ ਲਿਖੇ ਗਏ ਪੱਤਰ ਦੀ ਕਾਪੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੌਂਪੀ ਗਈ |

Ad Position 22
No active advertisement
ਪਿਛਲੀ ਖ਼ਬਰ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ 41 ਲੱਖ ਰੁਪਏ... ਅਗਲੀ ਖ਼ਬਰ ਚੰਡੀਗੜ੍ਹ ਦੇ ਖੁੱਡਾ ਲਾਹੌਰਾ 'ਚ ਯੂ. ਟੀ. ਪ੍ਰਸ਼ਾਸਨ ਦੀ ਕਾਰਵਾਈ <br/>
Ad Position 24