ਸੋਲਨ 'ਚ ਆਫ਼ਤ ਪ੍ਰਬੰਧਨ, ਪੋਸ਼ਣ ਅਭਿਆਨ, ਬਾਗਬਾਨੀ ਮਿਸ਼ਨ, ਮਹਿਲਾ ਸਸ਼ਕਤੀਕਰਨ 'ਤੇ ਵਰਕਸ਼ਾਪ ਕਰਵਾਈ <br/>
ਅਜੀਤ ਡੈਸਕ
25-09-2025
ਇਸ ਵਾਰਤਾਲਾਪ ਦੀ ਸ਼ੁਰੂਆਤ ਸੋਲਨ ਦੇ ਡਿਪਟੀ ਕਮਿਸ਼ਨਰ ਮਨਮੋਹਨ ਸ਼ਰਮਾ ਨੇ ਕੀਤੀ¢ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਇਕ ਅਜਿਹਾ ਖੇਤਰ ਹੈ, ਜੋ ਮੀਡੀਆ ਰਿਪੋਰਟਾਂ ਵਿਚ ਸਨਸਨੀਖੇਜ਼ਤਾ ਹੋਣ ਕਾਰਨ ਗੈਰ ਜ਼ਰੂਰੀ ਰੂਪ ਵਿਚ ਪ੍ਰਭਾਵਿਤ ਹੋ ਸਕਦਾ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਡੀਆ ਦੀ ਮੁੱਖ ਭੂਮਿਕਾ ਸਰਕਾਰ ਨੂੰ ਜਵਾਬਦੇਹ ਬਣਾਉਣਾ ਤੇ ਅਣਸੁਣੀਆਂ ਆਵਾਜ਼ਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣਾ ਹੈ¢ਸੋਲਨ ਜ਼ਿਲ੍ਹੇ ਦੇ ਏ.ਡੀ.ਸੀ. ਰਾਹੁਲ ਜੈਨ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ ਲਾਗੂ ਹੋਣ ਤੋਂ ਬਾਅਦ, ਹਿਮਾਚਲ ਵਿਚ ਕਈ ਆਫ਼ਤਾਂ ਆਈਆਂ ਹਨ, ਪਰ ਜਾਨੀ ਨੁਕਸਾਨ ਵਿਚ ਕਾਫ਼ੀ ਕਮੀ ਆਈ ਹੈ¢ ਉਨ੍ਹਾਂ ਕਿਹਾ ਕਿ ਆਫ਼ਤ ਪ੍ਰਤੀਕਿਰਿਆ ਵਿਚ ਸਭ ਤੋਂ ਮਹੱਤਵਪੂਰਨ ਭੂਮਿਕਾ ਪ੍ਰਭਾਵਿਤ ਭਾਈਚਾਰੇ ਦੀ ਹੁੰਦੀ ਹੈ¢ ਇਸ ਮÏਕੇ ਸੋਲਨ ਬਾਗਬਾਨੀ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ. ਸ਼ਿਫਾਲੀ ਠਾਕੁਰ ਨੇ ਦੱਸਿਆ ਕਿ ਏਕੀਕ੍ਰਿਤ ਬਾਗਬਾਨੀ ਵਿਕਾਸ ਮਿਸ਼ਨ ਦੇ ਤਹਿਤ, ਜ਼ਿਲ੍ਹੇ ਵਿਚ ਵੱਖ-ਵੱਖ ਫਲਾਂ, ਸਬਜ਼ੀਆਂ ਤੇ ਫੁੱਲਾਂ ਦੀਆਂ ਕਿਸਮਾਂ ਦੀ ਪਰਖ ਕੀਤੀ ਜਾ ਰਹੀ ਹੈ ਤਾਂ ਜੋ ਸੇਬਾਂ 'ਤੇ ਨਿਰਭਰਤਾ ਨੂੰ ਘੱਟ ਕੀਤਾ ਜਾ ਸਕੇ¢ ਸ਼ੂਲਿਨੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਨਿਸ਼ਾ ਕਪੂਰ ਨੇ ਦੱਸਿਆ ਕਿ ਸਵਸਥ ਨਾਰੀ ਸਸ਼ਕਤ ਪਰਿਵਾਰ ਅਭਿਆਨ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਇਕ ਮਹੱਤਵਪੂਰਨ ਪਹਿਲ ਹੈ ਜਿਸ ਦਾ ਉਦੇਸ਼ ਪਹੁੰਚ, ਗੁਣਵੱਤਾ, ਦੇਖਭਾਲ ਅਤੇ ਜਾਗਰੂਕਤਾ ਵਿੱਚ ਸੁਧਾਰ ਵੱਲ ਧਿਆਨ ਦੇਣ ਦੇ ਨਾਲ ਦੇਸ਼ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣਾ ਹੈ¢ ਉਨ੍ਹਾਂ ਕਿਹਾ ਕਿ ਮੀਡੀਆ ਦੀ ਸ਼ਮੂਲੀਅਤ ਨਾਲ ਇਸ ਅਭਿਆਨ ਨੂੰ ਸਫਲ ਬਣਾਇਆ ਜਾ ਸਕਦਾ ਹੈ¢ ਸੋਲਨ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪਦਮ ਦੇਵ ਸ਼ਰਮਾ ਨੇ ਦੱਸਿਆ ਕਿ ਪੋਸ਼ਣ ਅਭਿਆਨ ਇਕ ਅਜਿਹਾ ਮਿਸ਼ਨ ਹੈ, ਜਿਸ ਦਾ ਉਦੇਸ਼ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਕਿਸ਼ੋਰੀਆਂ/ਕੁੜੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਿਸ਼ਾਨਾਬੱਧ ਕਰਦੇ ਹੋਏ, ਤਕਨੀਕ ਸੰਚਾਲਿਤ, ਭਾਈਚਾਰਾਕ- ਕੇਂਦਿ੍ਤ ਵਿਚਾਰਧਾਰਾ ਰਾਹੀਂ ਕੁਪੋਸ਼ਣ ਦੀ ਸਮੱਸਿਆ ਦਾ ਸਮਾਧਾਨ ਕਰਨਾ ਹੈ¢ਵਰਕਸ਼ਾਪ ਵਿਚ ਸੋਲਨ ਜ਼ਿਲ੍ਹੇ ਦੀ ਸਹਾਇਕ ਕਮਿਸ਼ਨਰ ਸੁਸ਼੍ਰੀ ਨੀਰਜਾ ਸ਼ਰਮਾ ਵੀ ਮÏਜੂਦ ਸਨ¢ ਉੱਥੇ ਹੀ ਸੋਲਨ ਜ਼ਿਲ੍ਹੇ ਦੇ ਪੱਤਰਕਾਰਾਂ ਅਤੇ ਸ਼ੂਲਿਨੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੀ ਇਸ ਵਿਚ ਸਰਗਰਮੀ ਨਾਲ ਹਿੱਸਾ ਲਿਆ¢