10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

'ਯੁੱਧ ਨਸ਼ਿਆਂ ਵਿਰੁੱਧ' ਦਾ 208ਵਾਂ ਦਿਨ ਪੰਜਾਬ ਪੁਲਿਸ ਵਲੋਂ 8.7 ਕਿਲੋ ਹੈਰੋਇਨ ਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 26-09-2025
ਚੰਡੀਗੜ, 25 ਸਤੰਬਰ (ਅਜੀਤ ਬਿਊਰੋ)-ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 74 ਐਫ.ਆਈ.ਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 208 ਦਿਨਾਂ 'ਚ ਗਿ੍ਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਆਪ੍ਰੇਸਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 353 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 390 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਤੇ ਪ੍ਰੀਵੈਂਸ਼ਨ (ਈ.ਡੀ.ਪੀ)- ਲਾਗੂ ਕੀਤੀ ਗਈ ਹੈ ਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |




Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਵਿਖੇ 300 ਕਰੋੜ ਦਾ ਨਿਵੇਸ਼ ਕਰੇਗੀ ਇਨਫ਼ੋਸਿਸ ਲਿਮਟਿਡ- ਕੈਬਨਿਟ ਮੰਤਰੀ ਸੰਜੀਵ ਅਰੋੜਾ <br/> ਅਗਲੀ ਖ਼ਬਰ ਚੰਡੀਗੜ੍ਹ ਟਰਾਂਸਪੋਰਟ ਨੂੰ ਮਿਲੇ 97 ਨਵੇਂ ਡਰਾਈਵਰ, ਰਾਜਪਾਲ ਕਟਾਰੀਆ ਨੇ ਸੌਂਪੇ ਨਿਯੁਕਤੀ ਪੱਤਰ <br/>
Ad Position 24