10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁਹਾਲੀ ਵਿਖੇ 300 ਕਰੋੜ ਦਾ ਨਿਵੇਸ਼ ਕਰੇਗੀ ਇਨਫ਼ੋਸਿਸ ਲਿਮਟਿਡ- ਕੈਬਨਿਟ ਮੰਤਰੀ ਸੰਜੀਵ ਅਰੋੜਾ <br/>

Ad Position 21
No active advertisement
ਅਜੀਤ ਡੈਸਕ 26-09-2025
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ 'ਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫ਼ੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੁਹਾਲੀ ਵਿਖੇ ਲਗਪਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ | ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਖੇ ਕੀਤਾ | ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫ਼ੋਸਿਸ ਲਿਮਟਿਡ 2017 ਤੋਂ ਮੁਹਾਲੀ 'ਚ ਮੌਜੂਦ ਹੈ ਅਤੇ ਇਸ ਸਮੇਂ ਲਗਪਗ 900 ਕਰਮਚਾਰੀ ਇੱਥੇ ਕੰਮ ਕਰ ਰਹੇ ਹਨ | ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ 'ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ 'ਤੇ ਖੇਤਰੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫੇਜ਼-1 ਯੋਜਨਾ ਤਹਿਤ ਇਨਫ਼ੋਸਿਸ ਲਿਮਟਿਡ 300,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫ਼ਤਰੀ ਜਗ੍ਹਾ ਅਤੇ ਹੋਰ ਇਮਾਰਤਾਂ ਦਾ ਵਿਸਥਾਰ ਕਰੇਗੀ | ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਮਿਤੀ ਤੋਂ ਮੁਕੰਮਲ ਹੋਣ ਦੀ ਅਨੁਮਾਨਿਤ ਸਮਾਂ-ਸੀਮਾ 3 ਸਾਲ ਹੈ | ਇਹ ਇਮਾਰਤ ਵਾਤਾਵਰਨ ਅਨੁਕੂਲ ਹੋਵੇਗੀ ਅਤੇ ਲੀਡ ਪਲੈਟੀਨਮ ਦਰਜੇ ਵਜੋਂ ਪ੍ਰਮਾਣਿਤ ਹੋਵੇਗੀ, ਜੋ ਕਿ ਇਸ ਇਮਾਰਤ ਨੂੰ ਦਿੱਤਾ ਗਿਆ ਸਭ ਤੋਂ ਉੱਚਾ ਦਰਜਾ ਹੈ |ਇਸ ਦਾ ਨਿਰਮਾਣ ਕੰਮ 5 ਨਵੰਬਰ ਨੂੰ ਗੁਰਪੁਰਬ ਦੇ ਸ਼ੁਭ ਦਿਨ ਸ਼ੁਰੂ ਕੀਤਾ ਜਾਵੇਗਾ | ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਫੇਜ਼-2 ਯੋਜਨਾ ਤਹਿਤ ਫਰਮ 480,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫਤਰੀ ਥਾਂ ਅਤੇ ਹੋਰ ਸਹਾਇਕ ਇਮਾਰਤਾਂ ਦਾ ਵਿਸਤਾਰ ਕਰੇਗੀ | ਇਸ ਮੌਕੇ ਇਨਵੈਸਟ ਪੰਜਾਬ ਦੇ ਸੀ.ਈ.ਓ. ਅਮਿਤ ਢਾਕਾ, ਪੰਜਾਬ ਵਿਕਾਸ ਪ੍ਰੀਸ਼ਦ ਦੀ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਰੀਜਨਲ ਹੈੱਡ ਇਨਫਰਾਸਟ੍ਰਕਚਰ ਇਨਫ਼ੋਸਿਸ ਅਮੋਲ ਰਮੇਸ਼ ਕੁਲਕਰਨੀ, ਬ੍ਰਾਂਚ ਡਿਵੈਲਪਮੈਂਟ ਸੈਂਟਰ ਇਨਫੋਸਿਸ ਦੇ ਹੈੱਡ ਡਾ. ਸਮੀਰ ਗੋਇਲ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕਰ ਰਹੀ ਹੈ ਸਾਜਿਸ਼-ਰਾਹੁਲ ਗਾਂਧੀ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦਾ 208ਵਾਂ ਦਿਨ ਪੰਜਾਬ ਪੁਲਿਸ ਵਲੋਂ 8.7 ਕਿਲੋ ਹੈਰੋਇਨ ਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸ...
Ad Position 24