10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 7,131 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ- ਡੀ. ਸੀ.

Ad Position 21
No active advertisement
ਅਜੀਤ ਡੈਸਕ 26-09-2025
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ 10ਵੇਂ ਦਿਨ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੁੱਲ 7,131 ਮੀਟਿ੍ਕ ਟਨ ਝੋਨਾ ਵਿਕਣ ਲਈ ਪੁੱਜਿਆ ਸੀ, ਜਿਸ 'ਚੋਂ 6,734 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਖ਼ਰੀਦੇ ਗਏ ਝੋਨੇ ਦੇ ਇਵਜ਼ 'ਚ ਕਿਸਾਨਾਂ ਨੂੰ ਹੁਣ ਤੱਕ 12.61 ਕਰੋੜ ਰੁ. ਦਾ ਭੁਗਤਾਨ ਕੀਤਾ ਜਾ ਚੁੱਕਾ ਹੈ, ਜੋ ਕਿ 48 ਘੰਟਿਆਂ ਦੀ ਸ਼ਰਤ ਮੁਤਾਬਕ 184 ਫ਼ੀਸਦੀ ਬਣਦਾ ਹੈ | ਡੀ. ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ 'ਚ ਵੇਚਣ ਲਈ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖੱਜਲ੍ਹ-ਖੁਆਰ ਨਾ ਹੋਣਾ ਪਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਮੰਡੀਆਂ 'ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਅੱਜ ਤੋਂ ਪਨਗਰੇਨ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਅੰਤ 'ਚ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਦੌਰਾਨ ਪੂਰਨ ਸਹਿਯੋਗ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਅੱਤਰੀ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ 73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ <br/>
Ad Position 24