10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

'ਸੰਗਠਨ ਸਿਰਜਣ ਅਭਿਆਨ' ਮੁਕੰਮਲ ਹੋਣ ਉਪਰੰਤ ਕਾਂਗਰਸ ਨੂੰ ਵੱਡੇ ਪੱਧਰ 'ਤੇ ਲਾਭ ਮਿਲੇਗਾ- ਮੱਛਲੀ ਕਲਾਂ <br/>

Ad Position 21
No active advertisement
ਅਜੀਤ ਡੈਸਕ 26-09-2025
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਕਾਂਗਰਸ ਪਾਰਟੀ ਦੇ ਅਹਿਮਦਾਬਾਦ ਸੰਮੇਲਨ ਤੋਂ ਬਾਅਦ ਸਮੁੱਚੇ ਭਾਰਤ ਵਿਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਲੋਕ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੇ ਗਏ 'ਸੰਗਠਨ ਸਿਰਜਣ ਅਭਿਆਨ' ਨਾਲ ਜ਼ਮੀਨੀ ਪੱਧਰ 'ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਆਗੂ ਸਾਹਮਣੇ ਆਉਣਗੇ ਅਤੇ ਲੋਕਾਂ ਨਾਲ ਜੁੜੇ ਵਰਕਰਾਂ ਨੂੰ ਅਹੁਦੇਦਾਰੀਆਂ ਮਿਲਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੁਆਰਾ ਨਿਯੁਕਤ ਕੀਤੇ ਗਏ ਅਬਜ਼ਰਵਰ ਮਨੋਜ ਯਾਦਵ, ਇੰਚਾਰਜ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਹਿ-ਇੰਚਾਰਜ ਰਵਿੰਦਰ ਸਿੰਘ ਪਾਲੀ ਨੇ ਜ਼ਿਲ੍ਹੇ ਦੇ ਤਿੰਨੋਂ ਬਲਾਕਾਂ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ, ਜਿਸ ਦੌਰਾਨ ਸਾਰਿਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਆਪੋ ਆਪਣਾ ਦਿ੍ਸ਼ਟੀਕੋਣ ਸਭ ਦੇ ਸਾਹਮਣੇ ਰੱਖਿਆ | ਉਨ੍ਹਾਂ ਕਿਹਾ ਕਿ ਇਸ ਅਭਿਆਨ ਦੇ ਮੁਕੰਮਲ ਹੋਣ ਤੋਂ ਬਾਅਦ ਪਾਰਟੀ ਨੂੰ ਵੱਡੇ ਪੱਧਰ 'ਤੇ ਲਾਭ ਮਿਲੇਗਾ ਕਿਉਂਕਿ ਜੇਕਰ ਲੋਕਾਂ ਨਾਲ ਜੁੜਿਆ ਵਿਅਕਤੀ ਪਾਰਟੀ ਦੇ ਸੰਗਠਨ ਵਿਚ ਸ਼ਾਮਿਲ ਹੋਵੇਗਾ ਤਾਂ ਇਸ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਯੋਜਨਾਵਾਂ ਆਸਾਨੀ ਨਾਲ ਆਮ ਜਨਤਾ ਤੱਕ ਪਹੁੰਚਣਗੀਆਂ |


Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸ਼ਾਸਿਤ ਪ੍ਰਦੇਸ਼ ਕਿ੍ਕਟ ਐਸੋਸੀਏਸ਼ਨ ਤੇ ਪੰਜਾਬ ਯੂਨੀਵਰਸਿਟੀ ਨੇ ਸਮਝੌਤਾ ਪੱਤਰ 'ਤੇ ਕੀਤੇ ਹਸਤਾਖ਼ਰ <br/> ਅਗਲੀ ਖ਼ਬਰ ਵਿੱਦਿਆ ਵੈਲੀ ਸਕੂਲ ਵਿਖੇ 'ਰਾਸ਼ਟਰੀ ਪੰਜਾਬੀ ਦਿਵਸ' ਮਨਾਇਆ <br/>
Ad Position 24