14 ਜ਼ਿਲਿ੍ਹਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ ਨਿਯਮਾਂ, 2017 ਦੇ ਤਹਿਤ ਨੋਟੀਫ਼ਿਕੇਸ਼ਨ ਲਈ ਸਿਫ਼ਾਰਸ਼ <br/>
ਅਜੀਤ ਡੈਸਕ
26-09-2025
ਪੰਜਾਬ ਦੀਆਂ ਜ਼ਿਲ੍ਹਾ ਵੈਟਲੈਂਡ ਕਮੇਟੀਆਂ ਵਲੋਂ ਪਹਿਚਾਣੇ ਗਏ 1143 ਜਲ ਸਰੋਤਾਂ ਦੀ ਜ਼ਮੀਨੀ ਸੱਚਾਈ, ਡਿਜੀਟਲ ਮੈਪਿੰਗ ਅਤੇ ਮੁਲਾਂਕਣ ਤੋਂ ਬਾਅਦ 14 ਜ਼ਿਲਿ੍ਹਆਂ ਦੇ 72 ਜਲ ਸਰੋਤਾਂ ਨੂੰ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫ਼ਿਕੇਸ਼ਨ ਲਈ ਸਿਫਾਰਿਸ਼ ਕੀਤੀ ਗਈ ਹੈ | ਇਨ੍ਹਾਂ 'ਚ ਅੰਮਿ੍ਤਸਰ (2), ਬਰਨਾਲਾ (8), ਫ਼ਰੀਦਕੋਟ (2), ਫ਼ਤਿਹਗੜ੍ਹ ਸਹਿਬ (12), ਫ਼ਾਜ਼ਿਲਕਾ (8), ਫ਼ਿਰੋਜ਼ਪੁਰ (3), ਜਲੰਧਰ (2), ਕਪੂਰਥਲਾ (4), ਮਾਨਸਾ (10), ਮੋਗਾ (6), ਪਟਿਆਲਾ (3), ਸੰਗਰੂਰ (5), ਸ੍ਰੀ ਮੁਕਤਸਰ ਸਾਹਿਬ (7) ਸ਼ਾਮਲ ਹਨ | ਅਥਾਰਟੀ ਵਲੋਂ ਬਿਆਸ ਦਰਿਆ ਕੰਜਰਵੇਸ਼ਨ ਰਿਜ਼ਰਵ ਲਈ ਵੱਖ-ਵੱਖ ਕੰਮਾਂ ਲਈ ਪੰਜ ਸਾਲਾਂ ਦੇ ਬਜਟ 38.45 ਕਰੋੜ ਰੁਪਏ ਦੀ ਇੰਟੀਗ੍ਰੇਟਿਡ ਮੈਨੇਜਮੈਂਟ ਪਲੈਨ (ਆਈ.ਐੱਮ.ਪੀ.) ਨੂੰ ਵੀ ਪ੍ਰਵਾਨਗੀ ਦੇ ਦਿੱਤੀ | ਇਸ ਪ੍ਰਵਾਨਤ ਪਲੈਨ ਨੂੰ ਰਾਸ਼ਟਰੀ ਜਲ-ਪ੍ਰਣਾਲੀ ਸੰਭਾਲ ਯੋਜਨਾ (ਐਨ.ਪੀ.ਸੀ.ਏ.) ਦੇ ਤਹਿਤ ਫੰਡਿੰਗ ਲਈ ਵਾਤਾਵਰਨ ਅਤੇ ਜੰਗਲਾਤ ਮੰਤਰਾਲੇ ਨੂੰ ਭੇਜਿਆ ਜਾਵੇਗਾ | ਮੀਟਿੰਗ ਦਾ ਸਮਾਪਨ ਪੰਜਾਬ ਦੇ ਮੁੱਖ ਜਲਗਾਹਾਂ 'ਤੇ ਹਾਲ ਹੀ 'ਚ ਹੋਏ ਹੜ੍ਹਾਂ ਦੇ ਪ੍ਰਭਾਵ ਦੀ ਸਮੀਖਿਆ ਨਾਲ ਹੋਇਆ, ਜਿਸ ਵਿਚ ਮਾਨਯੋਗ ਮੰਤਰੀ ਨੇ ਜਲਗਾਹਾਂ ਦੇ ਵਾਤਾਵਰਨ ਪ੍ਰਣਾਲੀਆਂ ਵਿਚ ਲਚਕੀਲਾਪਣ ਬਣਾਉਣ ਦੀ ਮਹੱਤਤਾ ਨੂੰ ਸਾਂਝਾ ਕੀਤਾ |