10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਇੰਗਲੈਂਡ ਵਰਕ ਵੀਜ਼ਾ ਦੇ ਨਾਂਅ 'ਤੇ ਠੱਗੀ ਕਰਨ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਵਰਕ ਵੀਜ਼ਾ ਦੇ ਨਾਂਅ 'ਤੇ ਠੱਗੀ ਕਰਨ ਵਾਲੇ ਮੁਲਜ਼ਮ ਪੁਲਿਸ ਹਿਰਾਸਤ ਵਿਚ | ਤਸਵੀਰ : ਕਪਿਲ <br/> 26-09-2025
ਪੰਚਕੂਲਾ, 25 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੀ ਐਂਟੀ ਇਮੀਗ੍ਰੇਸ਼ਨ ਫ੍ਰਾਡ ਯੂਨਿਟ ਨੇ ਵਿਦੇਸ਼ 'ਚ ਨੌਕਰੀ ਦਿਲਾਉਣ ਦੇ ਨਾਂਅ 'ਤੇ ਲੋਕਾਂ ਤੋਂ ਲੱਖਾਂ ਰੁਪਏ ਠੱਗਣ ਵਾਲੇ ਗਿਰੋਹ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ | ਪੁਲਿਸ ਟੀਮ ਨੇ ਦੋ ਆਰੋਪੀਆਂ ਨੂੰ ਗਿ੍ਫ਼ਤਾਰ ਕਰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿ੍ਸ਼ਟੀ ਗੁਪਤਾ ਨੇ ਦੱਸਿਆ ਕਿ ਪੰਚਕੂਲਾ ਵਸਨੀਕ ਇਕ ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਸੀ ਕਿ ਉਸਨੂੰ ਇੰਗਲੈਂਡ ਦਾ ਵਰਕ ਵੀਜ਼ਾ ਦਿਵਾਉਣ ਦਾ ਧੋਖਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕੀਤੀ ਗਈ | ਇਸ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਰਾਏਪੁਰ ਰਾਣੀ 'ਚ 20 ਅਗਸਤ 2025 ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 420, 120-ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਐਂਟੀ ਇਮੀਗ੍ਰੇਸ਼ਨ ਫ੍ਰਾਡ ਯੂਨਿਟ ਇੰਚਾਰਜ ਯੋਗਵਿੰਦਰ ਸਿੰਘ ਤੇ ਜਾਂਚ ਅਫ਼ਸਰ ਗੁਰਬਚਨ ਸਿੰਘ ਨੂੰ ਸੌਂਪੀ ਗਈ ਅਤੇ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸਤਪਾਲ ਸਿੰਘ ਪੁੱਤਰ ਹਰਿ ਸਿੰਘ ਨਿਵਾਸੀ ਜ਼ਿਲ੍ਹਾ ਕੈਥਲ ਤੇ ਕਿ੍ਸ਼ਨ ਕੁਮਾਰ ਪੁੱਤਰ ਬੀਰੂ ਰਾਮ ਨਿਵਾਸੀ ਕੈਥਲ ਨੂੰ 24 ਸਤੰਬਰ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ | ਡੀ. ਸੀ. ਪੀ. ਨੇ ਕਿਹਾ ਕਿ ਪੁਲਿਸ ਆਮ ਜਨਤਾ ਨੂੰ ਅਪੀਲ ਕਰਦੀ ਹੈ ਕਿ ਵਿਦੇਸ਼ 'ਚ ਨੌਕਰੀ ਜਾਂ ਵੀਜ਼ਾ ਦਿਵਾਉਣ ਦਾ ਦਾਅਵਾ ਕਰਨ ਵਾਲੇ ਕਿਸੇ ਵੀ ਫਰਜ਼ੀ ਏਜੰਟ ਜਾਂ ਸੰਸਥਾ ਦੇ ਝਾਂਸੇ ਵਿਚ ਨਾ ਆਓ | ਹਮੇਸ਼ਾ ਸਿਰਫ਼ ਲਾਈਸੰਸ ਪ੍ਰਾਪਤ ਅਤੇ ਅਧਿਕਾਰਤ ਏਜੰਸੀ ਨਾਲ ਹੀ ਸੰਪਰਕ ਕਰੋ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਠੱਗੀ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸਵੈਨਿਧੀ ਸਕੀਮ ਦੇ ਤਹਿਤ 'ਲੋਕ ਕਲਿਆਣ ਮੇਲਾ' 2 ਤੱਕ <br/> ਅਗਲੀ ਖ਼ਬਰ 14 ਜ਼ਿਲਿ੍ਹਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ ਨਿਯਮਾਂ, 2017 ਦੇ ਤਹਿਤ ਨੋਟੀਫ਼ਿਕੇਸ਼ਨ ਲਈ ਸਿਫ਼ਾਰਸ਼ <br/>
Ad Position 24