10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁਹਾਲੀ ਤੇ ਚੰਡੀਗੜ੍ਹ ਵਿਖੇ ਤੜਕਸਾਰ ਚੱਲੀਆਂ ਗੋਲੀਆਂ <br/>

Ad Position 21
No active advertisement
ਮੁਹਾਲੀ ਦੇ ਫੇਜ਼-2 ਵਿਖੇ ਜ਼ਖ਼ਮੀ ਹਾਲਤ 'ਚ ਪਿਆ ਜਿੰਮ ਦਾ ਮਾਲਕ ਵਿੱਕੀ | ਅਜੀਤ ਤਸਵੀਰ <br/> 26-09-2025
ਐੱਸ. ਏ. ਐੱਸ. ਨਗਰ/ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)-ਮੁਹਾਲੀ ਦੇ ਫੇਜ਼-2 ਅਤੇ ਚੰਡੀਗੜ੍ਹ ਦੇ ਸੈਕਟਰ-52 (ਪਿੰਡ ਕਜਹੇੜੀ) ਵਿਖੇ ਵੀਰਵਾਰ ਤੜਕਸਾਰ ਗੋਲੀਆਂ ਚੱਲਣ ਨਾਲ ਟ੍ਰਾਈਸਿਟੀ ਵਿਚ ਦਹਿਸ਼ਤ ਫੈਲ ਗਈ | ਹਮਲਾਵਰਾਂ ਨੇ ਯੋਜਨਾਬੱਧ ਤਰੀਕੇ ਨਾਲ ਪਹਿਲਾਂ ਮੁਹਾਲੀ ਦੇ ਫੇਜ਼-2 ਵਿਚਲੇ 'ਕੇ. ਵੀ. ਮਸਲਮੇਨੀਆ' ਜਿੰਮ ਦੇ ਮਾਲਕ ਵਿੱਕੀ 'ਤੇ ਜਾਨਲੇਵਾ ਹਮਲਾ ਕੀਤਾ | ਇਸ ਵਾਰਦਾਤ ਦੌਰਾਨ ਤੜਕੇ 4.50 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਵਿੱਕੀ 'ਤੇ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ 'ਚੋਂ ਤਿੰਨ ਉਸ ਦੀ ਲੱਤ ਵਿਚ ਲੱਗੀਆਂ | ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਵਿੱਕੀ ਨੂੰ ਉਸ ਦੇ ਜਿੰਮ ਦੇ ਟ੍ਰੇਨਰ ਨੇ ਮੋਟਰਸਾਈਕਲ ਰਾਹੀਂ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਜਿੰਮ ਦੇ ਬਾਹਰ ਆਪਣੀ ਬਲੀਨੋ ਕਾਰ ਵਿਚ ਪਿਆ ਸੀ ਅਤੇ ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਦਾਗ ਦਿੱਤੀਆਂ | ਗੋਲੀਬਾਰੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਮੌਜੂਦ ਇਕ ਚੌਕੀਦਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਗੋਲੀਬਾਰੀ ਦੀ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਹਮਲਾਵਰ ਭੱਜਦੇ ਦਿਖਾਈ ਦਿੰਦੇ ਹਨ ਅਤੇ ਗੋਲੀਬਾਰੀ ਦੀ ਆਵਾਜ਼ ਵੀ ਸਾਫ਼ ਸੁਣਾਈ ਦੇ ਰਹੀ ਹੈ | ਇਸ ਵਾਰਦਾਤ ਤੋਂ ਤੁਰੰਤ ਬਾਅਦ ਚੰਡੀਗੜ੍ਹ ਦੇ ਕਜਹੇੜੀ ਇਲਾਕੇ ਵਿਚ ਦਿਲਜੋਤ ਰੈਜ਼ੀਡੈਂਸੀ ਹੋਟਲ 'ਤੇ ਵੀ ਉਕਤ ਹਮਲਾਵਰਾਂ ਨੇ ਸਵੇਰੇ 5.05 ਵਜੇ ਗੋਲੀਬਾਰੀ ਕੀਤੀ, ਪਰ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਮੁਹਾਲੀ ਵਿਖੇ ਵਾਪਰੀ ਘਟਨਾ ਸੰਬੰਧੀ ਥਾਣਾ ਫੇਜ਼-1 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ | ਸਵੇਰੇ 11.15 ਵਜੇ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਵੀ ਘਟਨਾ ਸਥਾਨ 'ਤੇ ਪਹੁੰਚ ਕੇ ਮੌਕੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਨੇ ਕਿਹਾ ਕਿ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਿੰਮ ਮਾਲਕ ਵਿੱਕੀ ਵਾਸੀ ਸੈਕਟਰ-49 ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਵਿਕਾਸ ਅਤੇ ਸੂਰਜ ਨਾਂਅ ਦੇ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਹੈ, ਜਿਸ ਦੇ ਚਲਦਿਆਂ ਉਸ ਨੂੰ ਧਮਕੀਆਂ ਵੀ ਮਿਲੀਆਂ ਸਨ | ਉਨ੍ਹਾਂ ਕਿਹਾ ਕਿ ਅੱਜ ਤੜਕਸਾਰ ਬਦਮਾਸ਼ਾਂ ਨੇ ਵਿੱਕੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਪਿੰਡ ਕਜਹੇੜੀ ਵਿਖੇ ਵਿੱਕੀ ਦੇ ਹੀ ਦੋਸਤ ਅਤੇ ਬਿਜ਼ਨੈੱਸ ਪਾਰਟਨਰ ਵੀਰੂ ਦੇ ਹੋਟਲ 'ਤੇ ਗੋਲੀਆਂ ਚਲਾਈਆਂ | ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਵਲੋਂ ਵਰਤੇ ਗਏ ਮੁਹਾਲੀ ਨੰਬਰ ਦੇ ਮੋਟਰਸਾਈਕਲ ਨੂੰ ਟਰੇਸ ਕਰਨਾ ਸ਼ੁਰੂ ਕਰ ਦਿੱਤਾ ਹੈ | ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਦੋਵਾਂ ਘਟਨਾਵਾਂ ਦੀ ਜਾਂਚ ਵਿਚ ਜੁੱਟ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਅਵਾਰਾ ਕੁੱਤੇ ਨੂੰ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ <br/> ਅਗਲੀ ਖ਼ਬਰ ਸਾਬਕਾ ਮੰਤਰੀ ਸਮੇਤ ਉੱਚ ਅਧਿਕਾਰੀ ਸਾਲ 1998 ਦੇ 14.89 ਕਰੋੜ ਦੇ ਭਿ੍ਸ਼ਟਾਚਾਰ ਦੇ ਮਾਮਲੇ 'ਚੋਂ ਬਰੀ <br/>
Ad Position 24