10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਨੇ ਕੀਤਾ ਸ੍ਰੀ ਰਾਮ ਲੀਲ੍ਹਾ ਦੇ ਚੌਥੇ ਦਿਨ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 26-09-2025
ਖਰੜ, 25 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਖਰੜ ਦੇ ਡਰਾਮਾਟਿਕ ਕਲੱਬ ਵਲੋਂ ਥਾਣਾ ਸਿਟੀ ਦੇ ਨੇੜੇ ਰਾਮ ਲੀਲ੍ਹਾ ਮੈਦਾਨ 'ਚ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਵੱਡੇ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸ੍ਰੀ ਰਾਮ ਲੀਲ੍ਹਾ ਦੇ ਚੌਥੇ ਦਿਨ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਬਲੌਂਗੀ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਹਰਜਿੰਦਰ ਸਿੰਘ ਬਲੌਂਗੀ ਨੇ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਲੱਬ ਵਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਕੰਮ ਨੂੰ ਲਗਨ ਨਾਲ ਕੀਤਾ ਜਾਂਦਾ ਹੈ, ਉਸ 'ਚ ਪ੍ਰਮਾਤਮਾ ਹਮੇਸ਼ਾ ਬਰਕਤ ਬਖਸ਼ਦਾ ਹੈ | ਉਨ੍ਹਾਂ ਆਪਣੇ ਵਲੋਂ ਕਲੱਬ ਨੂੰ 51 ਹਜ਼ਾਰ ਰੁਪਏ ਦੀ ਮਾਲੀ ਮੱਦਦ ਵੀ ਭੇਟ ਕੀਤੀ | ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ਿਵਚਰਨ ਪਿੰਕੀ, ਵਰਿੰਦਰ ਭਾਮਾ, ਯੋਗੇਸ਼ ਕਪਿਲ, ਪ੍ਰਵੀਨ ਕੁਮਾਰ, ਜਗਦੀਸ਼ ਧੀਮਾਨ ਤੇ ਹੇਮੰਤ ਸੈਣੀ ਸਮੇਤ ਹੋਰ ਕਲੱਬ ਮੈਂਬਰ ਤੇ ਦਰਸ਼ਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾਦਾਇਕ- ਰਵਿੰਦਰ ਸਿੰਘ ਖੇੜਾ <br/> ਅਗਲੀ ਖ਼ਬਰ ਕਮਿਊਨਿਟੀ ਹਾਲ ਦੀ ਮੁਰੰਮਤ ਦੌਰਾਨ ਘਟੀਆ ਸਮੱਗਰੀ ਵਰਤਣ ਦਾ ਲੱਗਾ ਦੋਸ਼ <br/>
Ad Position 24