ਖਰੜ, 25 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਕਲੱਬ (ਰਜਿ.) ਦੁਸਹਿਰਾ ਗਰਾਊਾਡ ਖਰੜ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਕੀਤਾ ਜਾ ਰਿਹਾ ਹੈ, ਜਿਸ ਦੇ ਚੌਥੇ ਦਿਨ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਵਲੋਂ ਕੀਤਾ ਗਿਆ | ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ | ਉਨ੍ਹਾਂ ਕਿਹਾ ਕਿ ਕਲੱਬ ਮੈਂਬਰ ਵਧਾਈ ਦੇ ਪਾਤਰ ਹਨ, ਜਿਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਕਰਕੇ ਨੌਜਵਾਨ ਪੀੜ੍ਹੀ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਪ੍ਰੋਗਰਾਮ ਵਧ ਚੜ੍ਹ ਕੇ ਕਰਵਾਉਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਧਰਮ ਦਾ ਗਿਆਨ ਹੋ ਸਕੇ | ਇਸੇ ਦੌਰਾਨ ਕਲੱਬ ਮੈਂਬਰਾਂ ਵਲੋਂ ਮੁੱਖ ਮਹਿਮਾਨ ਰਵਿੰਦਰ ਸਿੰਘ ਖੇੜਾ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਤਿ੍ਪੜੀ, ਅਮਨ ਸ਼ਰਮਾ, ਕਲੱਬ ਦੇ ਮੁੱਖ ਸਲਾਹਕਾਰ ਜਵਾਹਰ ਲਾਲ ਸ਼ਰਮਾ, ਪ੍ਰਧਾਨ ਹੇਮੰਤ ਸ਼ਰਮਾ, ਪਿ੍ੰ. ਜਤਿੰਦਰ ਕੁਮਾਰ ਗੁਪਤਾ, ਜੁਝਾਰ ਸਿੰਘ ਲੌਂਗੀਆ, ਮਨਜੀਤ ਸਿੰਘ ਬੈਦਵਾਣ, ਪ੍ਰੇਮ ਪ੍ਰਕਾਸ਼ ਸ਼ਰਮਾ, ਹਰਸ਼ ਸ਼ਰਨਾ ਤੇ ਕਾਲਾ ਸਿੰਘ ਸੈਣੀ ਸਮੇਤ ਵੱਡੀ ਗਿਣਤੀ 'ਚ ਦਰਸ਼ਕ ਵੀ ਹਾਜ਼ਰ ਸਨ |