17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਲੋਕ ਸਭਾ ਮੈਂਬਰ ਕੰਗ ਨੇ ਸਬ-ਰਜਿਸਟਰਾਰ ਖਰੜ ਦੇ ਦਫ਼ਤਰ ਦੇ ਕੰਮ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 27-09-2025
ਖਰੜ, 26 ਸਤੰਬਰ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਸਬ-ਰਜਿਸਟਰਾਰ ਤੇ ਤਹਿਸੀਲ ਦਫ਼ਤਰ ਖਰੜ ਦਾ ਦੌਰਾ ਕਰਕੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਜ਼ਿਲ੍ਹਾ ਮੁਹਾਲੀ ਵਿਚ ਪੰਜਾਬ ਸਰਕਾਰ ਵਲੋਂ ਡੀਡ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਲਈ ਸ਼ੁਰੂ ਕੀਤੀ ਗਈ 'ਇਜ਼ੀ ਰਜਿਸਟਰੀ' ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਬ-ਰਜਿਸਟਰਾਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਇਸ ਦਾ ਲਾਭ ਸਾਰੇ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲ ਦਸਤਾਵੇਜ਼ ਨਾਲ ਸੰਬੰਧਤ ਪ੍ਰਕਿਰਿਆਵਾਂ ਨੂੰ ਜਨਤਾ ਨੂੰ ਬਿਨਾਂ ਕਿਸੇ ਅਸੁਵਿਧਾ ਤੋਂ ਸਮੇਂ ਸਿਰ ਪੂਰਾ ਕੀਤਾ ਜਾਵੇ | ਇਸ ਦੌਰਾਨ ਸੰਸਦ ਮੈਂਬਰ ਕੰਗ ਵਲੋਂ ਸਬ-ਰਜਿਸਟਰਾਰ ਦੇ ਦਫ਼ਤਰ ਅਤੇ ਸੇਵਾ ਕੇਂਦਰ ਵਿਖੇ ਆਪਣੇ ਕੰਮਾਂਕਾਰਾਂ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ |, ਉਨ੍ਹਾਂ ਤਹਿਸੀਲ ਕੰਪਲੈਕਸ 'ਚ ਲੋਕਾਂ ਦੇ ਬੈਠਣ ਦੇ ਪ੍ਰਬੰਧਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਜਨਤਕ ਸਹੂਲਤਾਂ ਨੂੰ ਅੱਪਗ੍ਰੇਡ ਕਰਨ ਲਈ ਲੋੜ ਪੈਣ 'ਤੇ ਐਮ. ਪੀ. ਐਲ. ਏ. ਡੀ. ਸਕੀਮ 'ਚੋਂ ਫ਼ੰਡ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ | ਇਸ ਮੌਕੇ ਐਸ. ਡੀ. ਐਮ. ਖਰੜ ਦਿਵਿਆ ਪੀ, ਤਹਿਸੀਲਦਾਰ ਗੁਰਿੰਦਰ ਕੌਰ ਤੇ ਸਬ-ਰਜਿਸਟਰਾਰ ਖਰੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਘਰ ਅੱਗੇ ਖੜ੍ਹਾ ਈ-ਰਿਕਸ਼ਾ ਚੋਰੀ ਅਗਲੀ ਖ਼ਬਰ ਗੈਂਗਸਟਰ ਅਰਸ਼ ਡੱਲਾ ਦੀ ਸੁਪਾਰੀ ਲੈਣ ਵਾਲੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ <br/>
Ad Position 24