17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਘਰ ਅੱਗੇ ਖੜ੍ਹਾ ਈ-ਰਿਕਸ਼ਾ ਚੋਰੀ

Ad Position 21
No active advertisement
ਅਜੀਤ ਡੈਸਕ 27-09-2025
ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓਾ ਦੇ ਗੋਬਿੰਦ ਨਗਰ ਦੇ ਰਹਿਣ ਵਾਲੇ ਰਿੰਕੂ ਪੁੱਤਰ ਰਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਿਕਸ਼ਾ ਚਲਾਉਂਦਾ ਹੈ ਤੇ ਬੀਤੀ ਰਾਤ ਕਰੀਬ 11 ਵਜੇ ਆਪਣਾ ਕੰਮ ਖ਼ਤਮ ਕਰਕੇ ਘਰ ਵਾਪਸ ਆਇਆ ਸੀ ਅਤੇ ਇਸ ਦੌਰਾਨ ਉਸ ਨੇ ਰੋਜ਼ਾਨਾ ਵਾਂਗ ਆਪਣਾ ਈ-ਰਿਕਸ਼ਾ ਘਰ ਦੇ ਬਾਹਰ ਖੜ੍ਹਾ ਕੀਤਾ ਸੀ | ਅੱਜ ਸਵੇਰੇ ਕਰੀਬ 5 ਵਜੇ ਜਦੋਂ ਉਸ ਨੇ ਘਰ ਦੇ ਬਾਹਰ ਜਾ ਕੇ ਦੇਖਿਆ ਤਾਂ ਉਸ ਦਾ ਈ-ਰਿਕਸ਼ਾ ਆਪਣੀ ਥਾਂ ਤੋਂ ਗਾਇਬ ਸੀ | ਉਸ ਨੇ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਕੋਈ ਜਾਣਕਾਰੀ ਨਹੀਂ ਮਿਲੀ | ਇਸ ਤੋਂ ਬਾਅਦ ਉਸ ਵਲੋਂ ਨਵਾਂਗਰਾਓਾ ਪੁਲਿਸ ਨੂੰ ਸੂਚਿਤ ਕੀਤਾ ਗਿਆ | ਉਧਰ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਰਿੰਕੂ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲੇ ਵਿਅਕਤੀ 'ਤੇ ਨਿਹੰਗ ਸਿੰਘਾਂ ਵਲੋਂ ਹਮਲਾ ਕਰਨ ਦੀ ਕੋਸ਼ਿਸ਼ <br/> ਅਗਲੀ ਖ਼ਬਰ ਲੋਕ ਸਭਾ ਮੈਂਬਰ ਕੰਗ ਨੇ ਸਬ-ਰਜਿਸਟਰਾਰ ਖਰੜ ਦੇ ਦਫ਼ਤਰ ਦੇ ਕੰਮ ਦਾ ਲਿਆ ਜਾਇਜ਼ਾ
Ad Position 24