17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

'ਆਪ' ਦੀ ਸਰਕਾਰ ਸਿਰਫ਼ ਤੇ ਸਿਰਫ਼ ਲੋਕਾਂ ਨੂੰ ਸਮਰਪਿਤ- ਕੁਲਵੰਤ ਸਿੰਘ <br/>

Ad Position 21
No active advertisement
ਅਜੀਤ ਡੈਸਕ 27-09-2025
ਐੱਸ. ਏ. ਐੱਸ. ਨਗਰ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਹੜ੍ਹ ਪੀੜਤਾਂ ਦੀ ਮੱਦਦ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੇ ਕੈਬਨਿਟ ਮੰਤਰੀ ਅਤੇ ਵਿਧਾਇਕ ਆਪੋ ਆਪਣੀਆਂ ਟੀਮਾਂ ਸਮੇਤ ਮੈਦਾਨ 'ਚ ਡੱਟੇ ਹੋਏ ਹਨ ਅਤੇ ਪੀੜਤਾਂ ਨੂੰ ਲੋੜੀਂਦੀ ਰਸਦ ਤੇ ਹੋਰ ਸਾਮਾਨ ਨਿਰੰਤਰ ਪੁੱਜਦਾ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਿਲ ਹੋਈਆਂ ਮਹਿਲਾਵਾਂ ਅਤੇ ਨੌਜਵਾਨਾਂ ਦਾ ਪਾਰਟੀ 'ਚ ਸਵਾਗਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਅਤੇ ਸਿਰਫ਼ ਲੋਕਾਂ ਨੂੰ ਸਮਰਪਿਤ ਹੈ ਅਤੇ ਇਸ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਦੇ ਵਰਕਰ ਤੇਜ਼ੀ ਨਾਲ 'ਆਪ' 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਰਮਨਪ੍ਰੀਤ ਕੌਰ ਕੁੰਭੜਾ ਹਲਕਾ ਕੋਆਰਡੀਨੇਟਰ ਅਤੇ ਕੁਲਵੰਤ ਕੌਰ ਬਲਾਕ ਪ੍ਰਧਾਨ ਦੀ ਅਗਵਾਈ ਹੇਠ 'ਆਪ' ਸ਼ਾਮਿਲ ਹੋਈਆਂ ਇਨ੍ਹਾਂ ਮਹਿਲਾਵਾਂ ਤੇ ਨੌਜਵਾਨਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸੇ ਦੌਰਾਨ 'ਆਪ' ਦੇ ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਕੁੰਭੜਾ ਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਹਫ਼ਤੇ ਤੋਂ ਉਹ ਸ਼ਹਿਰ ਦੇ ਵੱਖ-ਵੱਖ ਵਾਰਡਾਂ ਸਮੇਤ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੇ ਹਨ ਤਾਂਕਿ ਲੋਕਾਂ ਨੂੰ ਪ੍ਰੇਰਿਤ ਕਰਕੇ ਆਮ ਆਦਮੀ ਪਾਰਟੀ ਨਾਲ ਜੋੜਿਆ ਜਾ ਸਕੇ | ਇਸ ਮੌਕੇ ਹਰਮੇਸ਼ ਸਿੰਘ ਕੁੰਭੜਾ, ਕੁਲਵੰਤ ਕੌਰ ਕੋਮਲ ਬਲਾਕ ਪ੍ਰਧਾਨ, ਕੁਲਦੀਪ ਕੌਰ, ਮੋਨਿਕਾ ਠਾਕੁਰ, ਕੰਚਨ ਤੋਮਰ, ਆਸ਼ੀ, ਕਮਲਜੀਤ ਕੌਰ, ਪ੍ਰੇਮਜੀਤ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ, ਲਵਲੀਨ ਕੌਰ, ਸੰਗੀਤਾ, ਪੂਜਾ, ਮੰਚਨ, ਰਾਕੇਸ਼ ਤੇ ਅਮਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਵਿਜੈਵਾੜਾ (ਆਂਧਰਾ ਪ੍ਰਦੇਸ਼) ਪੁੱਜਾ <br/> ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਖਰੜ ਦੀ ਅਨਾਜ਼ ਮੰਡੀ ਦਾ ਦੌਰਾ <br/>
Ad Position 24