17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਸਵਾਂ ਦੇ ਜੰਗਲ 'ਚ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 27-09-2025
ਮੁੱਲਾਂਪੁਰ ਗਰੀਬਦਾਸ, 26 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸਿਸਵਾਂ ਤੋਂ ਬੱਦੀ (ਹਿਮਾਚਲ ਪ੍ਰਦੇਸ਼) ਨੂੰ ਜਾਂਦੇ ਮੁੱਖ ਮਾਰਗ ਉੱਤੇ ਹੋਏ ਵਾਪਰੇ ਇਕ ਭਿਆਨਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸਿਸਵਾਂ ਦੇ ਜੰਗਲ ਵਿਚ ਬਾਰਾਂਸਿੰਙਾ ਇਸ ਹਾਦਸੇ ਦਾ ਕਾਰਨ ਬਣਿਆ | ਹਾਦਸੇ ਕਾਰਨ ਲੱਗੇ ਟ੍ਰੈਫ਼ਿਕ ਜਾਮ ਨੂੰ ਕੰਟਰੋਲ ਕਰਨ ਲਈ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਬਲਵਿੰਦਰ ਸਿੰਘ ਸਰਾਓ ਦੀ ਅਗਵਾਈ ਵਿਚ ਪੁਲਿਸ ਪਾਰਟੀ ਮੌਕੇ 'ਤੇ ਪੱੁਜੀ | ਪ੍ਰਾਪਤ ਜਾਣਕਾਰੀ ਅਨੁਸਾਰ ਜੰਗਲੀ ਖੇਤਰ ਵਿਚ ਦੌੜੇ ਜਾ ਰਹੇ ਇਕ ਬਾਰਾਂਸਿੰਙੇ ਦੀ ਲਪੇਟ 'ਚ ਇਕ ਮੋਟਰਸਾਈਕਲ ਆ ਗਿਆ, ਜਿਸ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮੌਕੇ ਪੁੱਜੀ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਜੰਗਲੀ ਜੀਵ ਵਿਭਾਗ ਨੂੰ ਹਾਦਸੇ ਬਾਰੇ ਸੂਚਨਾ ਦਿੱਤੀ ਗਈ | ਉਧਰ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਤਿਲਕ ਰਾਜ ਨੇ ਦੱਸਿਆ ਕਿ ਥਾਣਾ ਪਿੰਜੌਰ ਵਿਚ ਪੈਂਦੇ ਨਵਾਂਨਗਰ ਤੋਂ ਇਕ ਮੋਟਰਸਾਈਕਲ ਚਾਲਕ ਗੁਰਦੀਪ ਸਿੰਘ (29) ਪੁੱਤਰ ਹਰਭਜਨ ਸਿੰਘ, ਜੋ ਕਿ ਚੰਡੀਗੜ੍ਹ ਵਿਖੇ ਨਗਰ ਨਿਗਮ ਵਿਚ ਪ੍ਰਾਈਵੇਟ ਤੌਰ 'ਤੇ ਮਾਲੀ ਦੀ ਡਿਊਟੀ ਕਰਦਾ ਹੈ, ਆਪਣੇ ਕੰਮ 'ਤੇ ਆ ਰਿਹਾ ਸੀ ਅਤੇ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ, ਜਿਸ ਕਾਰਨ ਗੁਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਰਾਂਸਿੰਙਾ ਵੀ ਦਮ ਤੋੜ ਗਿਆ | ਪੁਲਿਸ ਅਨੁਸਾਰ ਮਿ੍ਤਕ ਗੁਰਦੀਪ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਖਰੜ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹਾਦਸੇ ਸੰਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜਵਾਹਰਪੁਰ ਦੇ ਕੱਟ 'ਤੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਰਾਜਪਾਲ ਅਸੀਮ ਕੁਮਾਰ ਘੋਸ਼ ਦੀ ਅਗਵਾਈ ਹੇਠ ਰਾਜ ਭਵਨ 'ਚ ਸੂਬਾ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਤੇ ਰਜਿਸਟਰਾਰਾਂ ਦੀ...
Ad Position 24