17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਜਵਾਹਰਪੁਰ ਦੇ ਕੱਟ 'ਤੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ

Ad Position 21
No active advertisement
ਬੰਟੀ ਸੈਣੀ ਦੀ ਪੁਰਾਣੀ ਤਸਵੀਰ | <br/> 27-09-2025
ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਜਵਾਹਰਪੁਰ ਦੇ ਕੱਟ ਨੇੜੇ ਗਲਤ ਦਿਸ਼ਾ ਤੋਂ ਆ ਰਹੇ ਬੁਲਟ ਮੋਟਰਸਾਈਕਲ ਦੀ ਟੱਕਰ ਕਾਰਨ ਸਪਲੈਂਡਰ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬੰਟੀ ਸੈਣੀ (24) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਦੇਵੀਨਗਰ (ਡੇਰਾਬੱਸੀ) ਵਜੋਂ ਹੋਈ ਹੈ, ਜੋ ਕਿ ਹਾਲੇ ਕੁਆਰਾ ਸੀ | ਬੰਟੀ ਸੈਣੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਮਕੈਨਿਕ ਦਾ ਕੰਮ ਕਰਦਾ ਸੀ | ਵੀਰਵਾਰ ਸ਼ਾਮ ਕਰੀਬ 7.30 ਵਜੇ ਵਾਪਰੇ ਇਸ ਹਾਦਸੇ ਦੌਰਾਨ ਉਸ ਦਾ ਸਿਰ ਸੜਕ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਬੁਲਟ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਦਕਿ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ | ਇਸੇ ਦੌਰਾਨ ਪਿੰਡ ਦੇਵੀਨਗਰ ਦੇ ਸਾਬਕਾ ਸਰਪੰਚ ਮਿੰਟੂ ਸੈਣੀ ਨੇ ਕਿਹਾ ਕਿ ਬੰਟੀ ਸੈਣੀ ਬਹੁਤ ਹੀ ਮਿਲਣਸਾਰ ਤੇ ਨੇਕ ਨੌਜਵਾਨ ਸੀ | ਇਕਲੌਤੇ ਪੁੱਤਰ ਦੀ ਅਚਾਨਕ ਮੌਤ ਨਾਲ ਪਰਿਵਾਰ ਸਮੇਤ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਚਾਰ ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਸਿਸਵਾਂ ਦੇ ਜੰਗਲ 'ਚ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ <br/>
Ad Position 24