ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ 4 ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਟੀ-ਪੁਆਇੰਟ ਸਿਸਵਾਂ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤੇ ਇਸ ਦੌਰਾਨ ਜਦੋਂ ਚੰਡੀਗੜ੍ਹ ਵਾਲੀ ਸਾਈਡ ਤੋਂ ਆ ਰਹੀ ਇਕ ਮਾਰੂਤੀ ਕਾਰ ਦੇ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਚਾਲਕ ਨੇ ਕਾਰ ਭਜਾ ਲਈ | ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਜਦੋਂ ਕਾਰ ਨੂੰ ਘੇਰ ਕੇ ਉਸ 'ਚ ਸਵਾਰ ਦਿਵੇਸ਼ ਧੀਮਾਨ ਪੁੱਤਰ ਸੰਤੋਸ਼ ਧੀਮਾਨ ਵਾ. ਨੰ.-1 ਅਰੀਕ ਸੋਲਨ (ਹਿਮਾਚਲ ਪ੍ਰਦੇਸ਼), ਦਾਨਿਸ਼ ਖਾਨ ਪੁੱਤਰ ਸਲੀਮ ਮੁਹੰਮਦ ਵਾਰਡ ਨੰ. 1 ਅਰੀਕ ਸੋਲਨ (ਹਿਮਾਚਲ ਪ੍ਰਦੇਸ਼), ਰਜਤ ਪੁੱਤਰ ਸੁਭਾਸ਼ ਵਾਸੀ ਬਰੇਨੀ ਅਰਕੀ (ਹਿਮਾਚਲ ਪ੍ਰਦੇਸ਼), ਅਸ਼ੀਸ਼ ਸ਼ਰਮਾ ਪੁੱਤਰ ਪ੍ਰਦੀਪ ਸ਼ਰਮਾ ਵਾਸੀ ਸਨਨ ਪੰਡਿਤ ਅਰਕੀ ਸੋਲਨ (ਹਿਮਾਚਲ ਪ੍ਰਦੇਸ਼) ਤੋਂ ਪੁੱਛਗਿੱਛ ਕੀਤਾ ਤਾਂ ਉਨ੍ਹਾਂ ਦਾ ਨਸ਼ਾ ਕੀਤਾ ਪਾਇਆ ਗਿਆ | ਇਸ ਤੋਂ ਬਾਅਦ ਚਾਰੋਂ ਨੌਜਵਾਨਾਂ ਜਿਨ੍ਹਾਂ ਦੀ ਉਮਰ ਲਗਪਗ 20 ਤੋਂ 25 ਸਾਲ ਦੇ ਵਿਚਕਾਰ ਸੀ, ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਟੈਸਟ ਪਾਜ਼ਟਿਵ ਆਉਣ 'ਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |