ਪੰਚਕੂਲਾ, 26 ਸਤੰਬਰ (ਕਪਿਲ)-ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵਲੋਂ ਚੰਡੀਮੰਦਰ ਥਾਣਾ ਖੇਤਰ ਤੋਂ 8 ਕਿਲੋ 425 ਗ੍ਰਾਮ ਭੁੱਕੀ ਦੇ ਨਾਲ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖਿਲਾਫ਼ ਚੰਡੀਮੰਦਰ ਥਾਣੇ ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਅਲੀ ਅਹਿਮਦ ਵਾਸੀ ਚੰਡੀਮੰਦਰ ਖੇਤਰ ਵਜੋਂ ਹੋਈ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |