17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭਗਵੰਤ ਮਾਨ ਦੀ ਅਗਵਾਈ 'ਚ ਸਰਕਾਰ ਨੇ ਪੰਜਾਬ ਦੇ ਹਰ ਘਰ ਤੱਕ ਸੁਧਾਰ ਲਿਆਉਣ ਦੀ ਕੀਤੀ ਕੋਸ਼ਿਸ਼- ਬੱਬੀ ਬਾਦਲ <br/>

Ad Position 21
No active advertisement
ਅਜੀਤ ਡੈਸਕ 27-09-2025
ਕੁਰਾਲੀ, 26 ਸਤੰਬਰ (ਬਿੱਲਾ ਅਕਾਲਗੜ੍ਹੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਥਾਨਕ ਸ਼ਹਿਰ ਵਿਖੇ ਯੂਥ ਆਗੂ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਬਣੀ ਸੀ ਅਤੇ 'ਆਪ' ਸਰਕਾਰ ਨੇ ਅੱਜ ਹਰ ਘਰ ਤੱਕ ਸੁਧਾਰ ਲਿਆਉਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਬਣੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਬਿੱਲ ਘਟਾ ਕੇ ਵੱਡੀ ਰਾਹਤ ਦਿੱਤੀ ਹੈ ਅਤੇ ਹੁਣ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੰਮੇ ਸਮੇਂ ਤੋਂ ਪਏ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਰੌਸ਼ਨ ਹੋਵੇ | ਉਨ੍ਹਾਂ ਕਿਹਾ ਕਿ ਜਿਥੇ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਤੇ ਮੁਫ਼ਤ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ, ਉੱਥੇ ਹੀ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਤੇ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ | ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਨਵੇਂ ਦਫ਼ਤਰ ਖੋਲ੍ਹੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਇਕ ਇਮਾਨਦਾਰ ਸਰਕਾਰ ਦਾ ਹੈ ਜੋ ਹਰ ਆਮ ਆਦਮੀ ਦੀਆਂ ਉਮੀਦਾਂ 'ਤੇ ਖਰੀ ਉਤਰੇ | ਇਸ ਮੌਕੇ ਬਲਵੀਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਹੜ ਮਾਜਰਾ ਵਿਖੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਕਬਰਿਸਤਾਨ 'ਚੋਂ ਦਰੱਖ਼ਤ ਕੱਟਣ ਦਾ ਮਾਮਲਾ ਆਇਆ ਸਾਹਮਣੇ... ਅਗਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਵਿਖੇ 'ਚਾਈਲਡ ਸਾਈਕੋਲੋਜ਼ੀ' ਵਿਸ਼ੇ 'ਤੇ ਸੈਸ਼ਨ ਕਰਵਾਇਆ <br/>
Ad Position 24