17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੈਸ. ਈ. ਵੀ. ਐੱਮ. ਕੰਸਲਟੈਂਟਸ ਦਾ ਲਾਇਸੰਸ ਰੱਦ <br/>

Ad Position 21
No active advertisement
ਅਜੀਤ ਡੈਸਕ 27-09-2025
ਐੱਸ. ਏ. ਐੱਸ. ਨਗਰ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮੈਸ. ਈ. ਵੀ. ਐੱਮ. ਕੰਸਲਟੈਂਟਸ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੈਸ. ਈ. ਵੀ. ਐੱਮ. ਕੰਸਲਟੈਂਟਸ (ਐੱਸ. ਸੀ. ਐੱਫ. ਨੰ. 42 ਦੂਜੀ ਮੰਜ਼ਿਲ ਫੇਜ਼-10 ਮੁਹਾਲੀ) ਦੇ ਮਾਲਕ ਅਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਮਜਾਤ (ਮੁਹਾਲੀ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਬੀਤੀ 9 ਅਗਸਤ ਨੂੰ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਖਰੜ ਵਲੋਂ ਬੀਤੀ 24 ਜੂਨ ਨੂੰ ਦਿੱਤੀ ਤਮੀਲੀ ਰਿਪੋਰਟ ਅਨੁਸਾਰ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਲਾਇਸੰਸੀ ਵਲੋਂ ਕੋਈ ਜਵਾਬ ਜਾਂ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਫਰਮ/ਲਾਇਸੰਸੀ ਵਲੋਂ ਐਕਟ/ਰੂਲਜ਼ ਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਤੇ ਇਸ਼ਤਿਹਾਰਾਂ ਦੀ ਸੂਚਨਾ ਨਾ ਭੇਜਣਾ, ਲਾਇਸੰਸ ਨਾ ਨਵਿਆਉਣਾ, ਲਾਇਸੰਸ ਦੀਆਂ ਸ਼ਰਤਾਂ ਦੀ ਪਾਲਣਾ ਨਾ ਕਰਨਾ ਅਤੇ ਨੋਟਿਸ ਦਾ ਜਵਾਬ ਨਾ ਦੇਣਾ ਆਦਿ ਉਲੰਘਣਾਵਾਂ ਮੰਨੀਆਂ ਗਈਆਂ ਹਨ, ਲਿਹਾਜ਼ਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਅਨੁਸਾਰ ਉਕਤ ਫਰਮ ਨੂੰ ਜਾਰੀ ਕੀਤਾ ਗਿਆ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ 'ਚ ਉਕਤ ਫਰਮ/ ਲਾਇਸੰਸੀ ਦੇ ਖ਼ਿਲਾਫ਼ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਹਰ ਪੱਖੋਂ ਭਰਪਾਈ ਲਈ ਉਕਤ ਫਰਮ/ਲਾਇਸੰਸੀ ਹੀ ਜ਼ਿੰਮੇਵਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਮਾਤਾ ਆਸ਼ਾ ਦੇਵੀ ਮੰਦਰ ਦਾ ਸਾਲਾਨਾ ਮੇਲਾ 29 ਤੋਂ <br/> ਅਗਲੀ ਖ਼ਬਰ ਪਿੰਡ ਚਾਹੜ ਮਾਜਰਾ ਵਿਖੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਕਬਰਿਸਤਾਨ 'ਚੋਂ ਦਰੱਖ਼ਤ ਕੱਟਣ ਦਾ ਮਾਮਲਾ ਆਇਆ ਸਾਹਮਣੇ...
Ad Position 24