17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨੈਕਟਰ ਲਾਈਫ਼ ਸਾਇੰਸਿਜ਼ ਵਲੋਂ ਹੜ੍ਹ ਪੀੜਤਾਂ ਲਈ 25.67 ਲੱਖ ਦੀ ਰਾਹਤ ਸਮੱਗਰੀ ਭੇਟ <br/>

Ad Position 21
No active advertisement
ਅਜੀਤ ਡੈਸਕ 27-09-2025
ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਦੇਸ਼ 'ਚ ਕੁਦਰਤੀ ਆਫ਼ਤਾਂ ਦੇ ਸਮੇਂ ਜਦੋਂ ਸਮਾਜ ਦੇ ਵੱਖ-ਵੱਖ ਵਰਗ ਅੱਗੇ ਆ ਕੇ ਮਦਦ ਦਾ ਹੱਥ ਵਧਾਉਂਦੇ ਹਨ ਤਾਂ ਪੀੜਤਾਂ ਨੂੰ ਵੱਡੀ ਰਾਹਤ ਮਿਲਦੀ ਹੈ | ਇਸੇ ਲੜੀ ਤਹਿਤ ਡੇਰਾਬੱਸੀ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਲਿ. ਵਲੋਂ ਹੜ੍ਹ ਪੀੜਤਾਂ ਲਈ ਲਗਪਗ 25.67 ਲੱਖ ਰੁ. ਦੇ ਮੁੱਲ ਦੀਆਂ ਦਵਾਈਆਂ ਰਾਹਤ ਸਮੱਗਰੀ ਵਜੋਂ ਭੇਟ ਕੀਤੀਆਂ ਗਈਆਂ ਹਨ | ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਰਾਹਤ ਸਮੱਗਰੀ ਨਾਲ ਭਰੀਆਂ ਤਿੰਨ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਔਖੀ ਘੜੀ 'ਚ ਉਦਯੋਗਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਉਨ੍ਹਾਂ ਨੈਕਟਰ ਲਾਈਫ਼ ਸਾਇੰਸਿਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕੰਪਨੀ ਨੇ ਹਮੇਸ਼ਾ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਇਆ ਹੈ | ਜ਼ਿਕਰਯੋਗ ਹੈ ਕਿ ਇਹ ਰਾਹਤ ਸਮੱਗਰੀ ਸੰਜੀਵ ਗੋਇਲ (ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ), ਹਰਿਪ੍ਰਕਾਸ਼ ਸਿੰਘ (ਪ੍ਰੈਜ਼ੀਡੈਂਟ) ਤੇ ਅਮਿਤ ਚੱਢਾ (ਸੀ. ਈ. ਓ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿੱਤੀ ਗਈ ਹੈ | ਇਸ ਮੌਕੇ ਸੰਜੇ ਸਿੰਗਲਾ (ਪ੍ਰਸ਼ਾਸਨ ਪ੍ਰਮੁੱਖ), ਮਨਜੀਤ ਸਿੰਘ, ਪਰਮਜੀਤ ਸਿੰਘ, ਮੁਨੀਸ਼ ਕੁਮਾਰ ਤੇ ਰਜਨੀਸ਼ ਸਮੇਤ ਵਰਕਰ ਯੂਨੀਅਨ ਵਲੋਂ ਅਜੀਤ ਰਾਣਾ (ਪ੍ਰਧਾਨ), ਸੁਖਵਿੰਦਰ ਤੇ ਜਤਿੰਦਰ ਆਦਿ ਹਾਜ਼ਰ ਸਨ | ਅੰਤ 'ਚ ਕੰਪਨੀ ਪ੍ਰਬੰਧਕਾਂ ਨੇ ਸਹਿਯੋਗ ਦੇਣ ਬਦਲੇ ਐੱਸ. ਡੀ. ਐੱਮ. ਅਮਿਤ ਗੁਪਤਾ ਅਤੇ ਐੱਸ. ਐੱਮ. ਓ. ਡਾ. ਧਰਮਿੰਦਰ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਖਰੜ ਦੀ ਸਾਬਕਾ ਪ੍ਰਧਾਨ ਵਲੋ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/> ਅਗਲੀ ਖ਼ਬਰ ਢਿੱਲੋਂ ਵਲੋਂ ਟਿਵਾਣਾ ਦੇ ਆਰਜ਼ੀ ਬੰਨ੍ਹ ਲਈ 1.50 ਲੱਖ ਦੀ ਮਾਲੀ ਮੱਦਦ ਭੇਟ <br/>
Ad Position 24