ਖਰੜ, 26 ਸਤੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮ ਲੀਲ੍ਹਾ ਕਲੱਬ ਦੁਸਹਿਰਾ ਗਰਾਊਾਡ ਖਰੜ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ ਨਗਰ ਕੌਂਸਲ ਖਰੜ ਦੀ ਸਾਬਕਾ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਕੀਤਾ | ਇਸ ਮੌਕੇ ਉਨ੍ਹਾਂ ਕਲੱਬ ਦੀ ਤਰੱਕੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਅੰਦਰ ਸਾਡੀ ਪੀੜ੍ਹੀ ਮੋਬਾਇਲ ਕਲਚਰ ਨਾਲ ਜੁੜ ਗਈ ਹੈ, ਪਰ ਸ੍ਰੀ ਰਾਮ ਲੀਲ੍ਹਾ ਤੋਂ ਸਮਾਜ ਨੂੰ ਚੰਗੀ ਸੇਧ ਮਿਲਦੀ ਹੈ | ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਉਨ੍ਹਾਂ ਵਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ | ਇਸ ਦੌਰਾਨ ਸ੍ਰੀ ਰਾਮ ਲੀਲ੍ਹਾ ਕਲੱਬ ਵਲੋਂ ਮੁੱਖ ਮਹਿਮਾਨ ਜਸਪ੍ਰੀਤ ਕੌਰ ਲੌਂਗੀਆ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰ ਹੇਮੰਤ ਸ਼ਰਮਾ, ਜੁਝਾਰ ਸਿੰਘ ਲੌਂਗੀਆ, ਪਿ੍ੰਸੀਪਲ ਜਤਿੰਦਰ ਕੁਮਾਰ ਗੁਪਤਾ, ਪ੍ਰੇਮ ਪ੍ਰਕਾਸ਼ ਸ਼ਰਮਾ, ਹਰਸ਼ ਕੁਮਰ ਸਰਨਾ, ਦੁਸਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕਾਲਾ ਸਿੰਘ ਸੈਣੀ, ਪ੍ਰਦੀਪ ਕੁਮਾਰ ਬਿੱਟੂ, ਮਨਜੀਤ ਸਿੰਘ ਬੈਦਵਾਨ, ਪਰਮਿੰਦਰ ਸਿੰਘ ਲੌਂਗੀਆ ਸਮੇਤ ਕਲੱਬ ਮੈਂਬਰ ਤੇ ਕਲਾਕਾਰ ਹਾਜ਼ਰ ਸਨ |