ਪੰਚਕੂਲਾ, 26 ਸਤੰਬਰ (ਕਪਿਲ)-ਐਂਟੀ ਇਮੀਗ੍ਰੇਸ਼ਨ ਫ੍ਰਾਡ ਯੂਨਿਟ ਦੀ ਟੀਮ ਵਲੋਂ ਇੰਗਲੈਂਡ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂ 'ਤੇ 10 ਲੱਖ ਰੁਪਏ ਦੀ ਠੱਗੀ ਦੇ ਮਾਮਲੇ 'ਚ ਤੀਸਰੇ ਮੁਲਜ਼ਮ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਇਮੀਗ੍ਰੇਸ਼ਨ ਫ੍ਰਾਡ ਯੂਨਿਟ ਦੇ ਜਾਂਚ ਅਧਿਕਾਰੀ ਗੁਰਬਚਨ ਸਿੰਘ ਨੇ ਦੱਸਿਆ ਕਿ ਪੰਚਕੂਲਾ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਇੰਗਲੈਂਡ ਦਾ ਵਰਕ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕੀਤੀ ਗਈ ਸੀ | ਇਸ ਮਾਮਲੇ 'ਚ ਸ਼ਿਕਾਇਤਕਰਤਾ ਨੇ ਰਾਏਪੁਰ ਰਾਣੀ ਥਾਣੇ ਵਿਚ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦਾ ਮਾਮਲਾ ਦਰਜ ਕਰਵਾਇਆ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਦੀ ਗਿ੍ਫ਼ਤਾਰੀ ਹੋ ਚੁੱਕੀ ਹੈ | ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਸ਼ਿਕਾਇਤਕਰਤਾ ਤੋਂ ਇੰਗਲੈਂਡ ਦਾ ਵਰਕ ਵੀਜ਼ਾ ਲਗਵਾਉਣ ਲਈ ਕੁੱਲ 12 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 10 ਲੱਖ ਰੁਪਏ ਸ਼ਿਕਾਇਤਕਰਤਾ ਵਲੋਂ ਮੁਲਜ਼ਮਾਂ ਨੂੰ ਦਿੱਤੇ ਗਏ ਸਨ, ਪਰ ਮੁਲਜ਼ਮਾਂ ਨੇ ਨਾ ਤਾਂ ਸ਼ਿਕਾਇਤਕਰਤਾ ਦਾ ਵਰਕ ਵੀਜ਼ਾ ਲਗਵਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ | ਇਸ ਤੋਂ ਬਾਅਦ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਤੇ ਪੁਲਿਸ ਰਿਮਾਂਡ ਦੌਰਾਨ ਉਨ੍ਹਾਂ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ