ਚੰਡੀਗੜ੍ਹ, 26 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਰਹਿਣ ਵਾਲੀ ਇਕ ਵਿਅਕਤੀ ਨਾਲ ਨਿਵੇਸ਼ ਦੇ ਨਾਂਅ 'ਤੇ 7.18 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਸੈਕਟਰ-17 ਦੇ ਸਾਈਬਰ ਸੈੱਲ ਪੁਲਿਸ ਸਟੇਸ਼ਨ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ | ਸ਼ਿਕਾਇਤਕਰਤਾ ਆਸ਼ੀਸ਼ ਕੁਮਾਰ ਵਾਸੀ ਸੈਕਟਰ-37 (ਸੀ) ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੰੂ ਆਨਲਾਈਨ ਨਿਵੇਸ਼ ਕਰਨ ਦਾ ਲਾਲਚ ਦਿੱਤਾ ਅਤੇ ਬਾਅਦ ਵਿਚ ਉਸ ਦੀ ਨਿਵੇਸ਼ ਕੀਤੀ ਗਈ ਕੁਲ 7 ਲੱਖ 18 ਹਜ਼ਾਰ 458 ਰੁਪਏ ਦੀ ਰਕਮ ਨੂੰ ਠੱਗ ਲਿਆ ਗਿਆ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 319(2), 318(4), 338, 340(2), ਅਤੇ 61(2) ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ | ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ |