17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੂਟਾ ਦੀ ਕਾਰਜਕਾਰੀ ਕਮੇਟੀ ਨੇ ਉਪ ਕੁਲਪਤੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 27-09-2025
ਚੰਡੀਗੜ੍ਹ, 26 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਪੂਟਾ ਦੀ ਕਾਰਜਕਾਰੀ ਕਮੇਟੀ ਨੇ ਗੋਲਡਨ ਜੁਬਲੀ ਹਾਲ ਵਿਖੇ ਉਪ ਕੁਲਪਤੀ ਪ੍ਰੋਫੈਸਰ ਰੇਣੂ ਵਿਗ ਨਾਲ ਮੁਲਾਕਾਤ ਕੀਤੀ ਤਾਂ ਜੋ ਅਧਿਆਪਕਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕੇ, ਜਿਸ ਵਿਚ ਯੂਨੀਵਰਸਿਟੀ ਦੇ ਕਈ ਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਰਜਿਸਟਰਾਰ, ਡਾਇਰੈਕਟਰ ਰਿਸਰਚ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ, ਐੱਫ.ਡੀ.ਓ., ਐਕਸੀਅਨ ਕੰਸਟਰਕਸ਼ਨ ਦਫ਼ਤਰ ਅਤੇ ਯੂਨੀਵਰਸਿਟੀ ਸੁਰੱਖਿਆ ਦੇ ਮੁਖੀ ਸ਼ਾਮਲ ਸਨ | ਪੂਟਾ ਪ੍ਰਧਾਨ ਅਮਰਜੀਤ ਸਿੰਘ ਨੌਰਾ ਨੇ ਉਪ ਕੁਲਪਤੀ ਨੂੰ ਪੂਟਾ ਕਾਰਜਕਾਰੀ ਮੀਟਿੰਗ ਦੌਰਾਨ ਵਿਚਾਰੇ ਗਏ ਮੁੱਦਿਆਂ ਬਾਰੇ ਜਾਣੂ ਕਰਵਾਇਆ | ਵਿਚਾਰ-ਵਟਾਂਦਰਾ ਬਹੁਤ ਹੀ ਸਕਾਰਾਤਮਕ ਮਾਹੌਲ ਵਿਚ ਹੋਇਆ | ਉਪ ਕੁਲਪਤੀ ਨੇ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ | ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂਬੱਧ ਢੰਗ ਨਾਲ ਢੁਕਵੀਂ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨ, ਜਿਸ ਨਾਲ ਅਧਿਆਪਕ ਯੂਨੀਵਰਸਿਟੀ ਦੇ ਅਕਾਦਮਿਕ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਦ ਭਾਗਵਤ ਕਥਾ ਤੇ ਵਿ੍ੰਦਾਵਨ ਪ੍ਰਕਾਤਿਆ ਉਤਸਵ ਅੱਜ ਤੋਂ ਹੋਵੇਗਾ ਸ਼ੁਰੂ <br/> ਅਗਲੀ ਖ਼ਬਰ ਰਾਜਪਾਲ ਨੇ ਲੈਕਚਰਾਰਾਂ ਦੀ ਤਰੱਕੀ ਲਈ ਵਿਭਾਗੀ ਤਰੱਕੀ ਕਮੇਟੀ ਦਾ ਕੀਤਾ ਐਲਾਨ ਕੀਤਾ <br/>
Ad Position 24