25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਵਾਂਗਰਾਓਾ ਵਿਖੇ ਚੱਲ ਰਹੇ ਸੀਵਰੇਜ ਪ੍ਰਾਜੈਕਟਾਂ ਦਾ ਚੇਅਰਮੈਨ ਡਾ. ਆਹਲੂਵਾਲੀਆ ਨੇ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 28-09-2025
ਮਾਜਰੀ, 27 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਵਾਂਗਰਾਓਾ ਵਿਖੇ ਤਿਆਰ ਕਰਵਾਏ ਜਾ ਰਹੇ 18.50 ਐਮ. ਐਲ. ਡੀ. ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰਾਜੈਕਟ ਦਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ. ਐਸ. ਆਹਲੂਵਾਲੀਆ ਵਲੋਂ ਬੋਰਡ ਦੇ ਅਧਿਕਾਰੀਆਂ ਚੀਫ਼ ਇੰਨ ਇੰਜੀਨੀਅਰ, ਐਕਸੀਅਨ, ਜੇ. ਈ., ਐਸ. ਡੀ. ਓ. ਆਦਿ ਸਮੇਤ ਜਾਇਜ਼ਾ ਲਿਆ | ਇਸ ਮੌਕੇ ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਹ ਪ੍ਰਾਜੈਕਟ 35 ਕਰੋੜ ਰੁ. ਤੋਂ ਵੱਧ ਦੀ ਲਾਗਤ ਨਾਲ ਤਿਆਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਪੂਰਾ ਹੋਣ ਨਾਲ ਨਵਾਂਗਰਾਓਾ ਤੇ ਇਸ ਦੇ ਨਾਲ ਲੱਗਦੇ ਪਿੰਡ ਨਾਡਾ, ਕਰੌਰਾਂ ਅਤੇ ਕਾਂਸਲ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ ਤੇ ਖੇਤਰ 'ਚ ਵਿਕਾਸ ਰਫ਼ਤਾਰ ਫੜ੍ਹੇਗਾ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਲਾਈਨ ਨਾਲ ਲੱਗਦੀ ਸੜਕ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ <br/> ਅਗਲੀ ਖ਼ਬਰ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ 13 ਅਧਿਆਪਕਾਂ ਦਾ ਡਾ. ਅੰਬੇਡਕਰ ਬੈੱਸਟ ਟੀਚਰ ਐਵਾਰਡ ਨਾਲ ਸਨਮਾਨ...
Ad Position 24