25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਰੇਲਵੇ ਲਾਈਨ ਨਾਲ ਲੱਗਦੀ ਸੜਕ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਅਮਰਦੀਪ ਨਗਰ ਤੋਂ ਪਿੰਡ ਭਾਂਖਰਪੁਰ ਨੂੰ ਜਾਣ ਵਾਲੀ ਰੇਲਵੇ ਲਾਈਨ ਦੇ ਨਾਲ ਲੱਗਦੀ ਜ਼ਮੀਨ ਦੀ ਰੇਲਵੇ ਵਿਭਾਗ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਮਗਰੋਂ ਇੱਥੇ ਨਾਜਾਇਜ਼ ਕਬਜ਼ਿਆਂ ਦਾ ਖ਼ੁਲਾਸਾ ਹੋਇਆ ਹੈ | ਰੇਲਵੇ ਵਿਭਾਗ ਦੀ ਨਿਸ਼ਾਨਦੇਹੀ ਤਹਿਤ ਬਣਾਈ ਗਈ ਸੜਕ ਰੇਲਵੇ ਦੀ ਜ਼ਮੀਨ 'ਚ ਨਿਕਲੀ ਹੈ, ਜਿਸ ਕਰਕੇ ਹੁਣ ਇੱਥੇ ਲਾਂਘਾ ਬਹੁਤ ਤੰਗ ਹੋ ਗਿਆ ਹੈ | ਸੜਕ 'ਤੇ ਨਾਜਾਇਜ਼ ਕਬਜ਼ਿਆਂ ਦਾ ਜਾਲ ਇੰਨਾ ਵਧ ਗਿਆ ਹੈ ਕਿ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਰਿਕਾਰਡ ਮੁਤਾਬਕ ਇਹ ਸੜਕ ਪੰਜ ਗੱਠੇ (ਲਗਭਗ 23.75 ਫੁੱਟ) ਚੌੜੀ ਹੈ, ਪਰ ਕਈ ਥਾਵਾਂ 'ਤੇ ਇਸ ਦੀ ਚੌੜਾਈ ਘਟ ਕੇ ਸਿਰਫ਼ 10 ਫੁੱਟ ਹੀ ਰਹਿ ਗਈ ਹੈ | ਇਸ ਰਸਤੇ ਤੋਂ ਰੋਜ਼ਾਨਾ ਲੰਘਣ ਵਾਲੇ ਜੰਗ ਬਹਾਦਰ, ਮਹਿੰਦਰ ਸਿੰਘ, ਪਰਵਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਇਸ ਸੜਕ 'ਤੇ ਆਵਾਜਾਈ 'ਚ ਕੋਈ ਰੁਕਾਵਟ ਨਹੀਂ ਆਉਂਦੀ ਸੀ, ਪਰ ਹੁਣ ਰੇਲਵੇ ਵਿਭਾਗ ਵਲੋਂ ਆਪਣੀ ਮਾਲਕੀ ਵਾਲੀ ਜ਼ਮੀਨ 'ਤੇ ਬਾਊਾਡਰੀਵਾਲ ਬਣਾਉਣ ਉਪਰੰਤ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਰਕੇ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ | ਸਥਾਨਕ ਵਸਨੀਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਦੂਰ ਨਾ ਕਰਵਾਏ ਤਾਂ ਇਹ ਰਸਤਾ ਸਿਰਫ ਦੋ ਪਹੀਆ ਵਾਹਨਾਂ ਤੱਕ ਹੀ ਸੀਮਿਤ ਹੋ ਕੇ ਰਹਿ ਜਾਵੇਗਾ | ਇਸ ਸੰਬੰਧੀ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਣਕਾਰੀ ਉਨ੍ਹਾਂ ਨੂੰ ਮਿਲ ਗਈ ਹੈ ਤੇ ਨਿਸ਼ਾਨਦੇਹੀ ਕਰਕੇ ਨਾਜਾਇਜ਼ ਕਾਬਜ਼ਕਾਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੰਨੀ ਕੰਗ ਨਰਾਤਿਆਂ ਦੇ ਸ਼ੁੱਭ ਮੌਕੇ ਪਿੰਡ ਗੋਚਰ ਦੇ ਮੰਦਰ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਨਵਾਂਗਰਾਓਾ ਵਿਖੇ ਚੱਲ ਰਹੇ ਸੀਵਰੇਜ ਪ੍ਰਾਜੈਕਟਾਂ ਦਾ ਚੇਅਰਮੈਨ ਡਾ. ਆਹਲੂਵਾਲੀਆ ਨੇ ਲਿਆ ਜਾਇਜ਼ਾ
Ad Position 24