ਪੰਜਾਬ ਐੱਚ. ਐੱਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਪਲਾਈ ਕਰੇਗਾ ਸਾਹੀਵਾਲ ਸਾਨ੍ਹ <br/>
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਕੇਰਲਾ ਸੂਬਿਆਂ ਵਿਚਕਾਰ ਪਸ਼ੂ ਪਾਲਣ ਦੇ ਖੇਤਰ 'ਚ ਕੀਤੇ ਗਏ ਸਮਝੌਤੇ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ ਗੁਰਿੰਦਰ
<br/>
28-09-2025
ਖੁੱਡੀਆਂ ਨੇ ਦੱਸਿਆ ਕਿ ਪੰਜਾਬ ਅਤੇ ਕੇਰਲਾ ਚੰਗੀ ਨਸਲ ਦੇ ਪਸ਼ੂਧਨ ਤਿਆਰ ਕਰਨ ਲਈ ਉੱਨਤ ਪ੍ਰਜਨਨ ਤਕਨਾਲੋਜੀਆਂ 'ਤੇ ਸਹਿਯੋਗ ਲਈ ਸਹਿਮਤ ਹੋਏ ਹਨ | ਜੇ. ਚਿੰਚੂ ਰਾਣੀ ਨੇ ਕਿਹਾ ਕਿ ਕੇਰਲਾ ਆਪਣੀ ਮੁਹਾਰਤ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਤਜ਼ਰਬੇ ਤੋਂ ਸਿੱਖਣ ਲਈ ਉਤਸੁਕ ਹੈ ਤੇ ਇਹ ਸਹਿਯੋਗ ਦੋਵਾਂ ਰਾਜਾਂ ਵਾਸਤੇ ਵਧੇਰੇ ਵਿਕਸਿਤ ਅਤੇ ਲਾਭਦਾਇਕ ਡੇਅਰੀ ਸੈਕਟਰ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਸਾਡੇ ਕਿਸਾਨ ਭਾਈਚਾਰੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ | ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਤਕਨਾਲੋਜੀ ਟ੍ਰਾਂਸਫਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿਗਿਆਨੀਆਂ ਦੀ ਮੁਹਾਰਤ ਅਤੇ ਨਵੀਨ ਤਕਨਾਲੋਜੀਆਂ ਦਾ ਆਦਾਨ-ਪ੍ਰਦਾਨ ਵਧੇਰੇ ਮਹੱਤਵਪੂਰਨ ਹੈ |