25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਕਾਲੀ ਵਰਕਰ ਦੀ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਸੋਹਾਣਾ <br/>

Ad Position 21
No active advertisement
ਅਜੀਤ ਡੈਸਕ 28-09-2025
ਖਰੜ, 27 ਸਤੰਬਰ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੇ ਅੱਜ ਪਿੰਡ ਸੁਹਾਲੀ ਦੇ ਵਸਨੀਕ ਤੇ ਅਕਾਲੀ ਵਰਕਰ ਜਸਵਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਦੀ ਕੁੱਟਮਾਰ ਕਰਨ ਲਈ ਨਿਹੰਗਾਂ ਦੇ ਬਾਣੇ ਵਿਚ ਆਏ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਾਰਟੀ ਵਰਕਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਦਾ ਪਾਰਟੀ ਵਰਕਰ ਜਸਵਿੰਦਰ ਸਿੰਘ ਪਿੰਡ ਪਲਹੇੜੀ ਵਿਖੇ ਬਿਲਡਿੰਗ ਮਟੀਰੀਅਲ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਆਪਣੇ ਦਫ਼ਤਰ ਵਿਖੇ ਬੈਠਾ ਸੀ ਤਾਂ ਨਿਹੰਗਾਂ ਦੇ ਬਾਣੇ 'ਚ ਚਾਰ ਵਿਅਕਤੀ ਆਏ, ਜਿਨ੍ਹਾਂ ਜਸਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਉਸ 'ਤੇ ਸਪਰੇ ਵੀ ਸੁੱਟਿਆ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਨੇ ਵੀ ਭਾਵੇਂ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ, ਪਰ ਹਾਲੇ ਤੱਕ ਇਸ ਘਟਨਾ 'ਚ ਸ਼ਾਮਿਲ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਅੱਜ ਪੀੜਤ ਜਸਵਿੰਦਰ ਸਿੰਘ ਦੇ ਐਕਸ-ਰੇ ਆਦਿ ਕੀਤੇ ਗਏ ਹਨ ਕਿਉਂਕਿ ਉਕਤ ਵਿਅਕਤੀਆਂ ਨੇ ਉਸ ਦੀ ਇੰਨੀ ਕੁੱਟਮਾਰ ਕੀਤੀ ਹੈ ਕਿ ਉਸ ਦੇ ਸਰੀਰ ਦੇ ਉੱਤੇ ਅੱਜ ਵੀ ਨਿਸ਼ਾਨ ਪਏ ਹੋਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ 'ਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁੱਲ ਭੰਗ ਹੋ ਚੁੱਕੀ ਹੈ, ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ | ਉਨ੍ਹਾਂ ਜ਼ਿਲ੍ਹ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਵਰਕਰ ਜਸਵਿੰਦਰ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਮੌਕੇ ਸੋਹਾਣਾ ਦੇ ਨਾਲ ਹਰਜੀਤ ਸਿੰਘ ਗੰਜਾ ਤੇ ਰਵੀ ਮਦਨਹੇੜੀ ਆਦਿ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਮਾਮਲਾ ਮਹਿਲਾ ਮੁਲਾਜ਼ਮ ਦਾ ਤਬਾਦਲਾ ਨਾ ਕਰਨ ਬਦਲੇ ਰਿਸ਼ਵਤ ਮੰਗਣ ਦਾ ਅਦਾਲਤ ਨੇ ਵਿਭਾਗ ਵਲੋਂ ਮਨਜ਼ੂਰੀ ਨਾ ਮਿਲਣ 'ਤੇ ਕ... ਅਗਲੀ ਖ਼ਬਰ ਪੰਜਾਬ ਐੱਚ. ਐੱਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਪਲਾਈ ਕਰੇਗਾ ਸਾਹੀਵਾਲ ਸਾਨ੍ਹ <br/>
Ad Position 24