25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਮਲਾ ਮਹਿਲਾ ਮੁਲਾਜ਼ਮ ਦਾ ਤਬਾਦਲਾ ਨਾ ਕਰਨ ਬਦਲੇ ਰਿਸ਼ਵਤ ਮੰਗਣ ਦਾ ਅਦਾਲਤ ਨੇ ਵਿਭਾਗ ਵਲੋਂ ਮਨਜ਼ੂਰੀ ਨਾ ਮਿਲਣ 'ਤੇ ਕਲੋਜ਼ਰ ਰਿਪੋਰਟ ਕੀਤੀ ਮਨਜ਼ੂਰ <br/>

Ad Position 21
No active advertisement
ਅਜੀਤ ਡੈਸਕ 28-09-2025
ਐੱਸ. ਏ. ਐੱਸ. ਨਗਰ, 27 ਸਤੰਬਰ (ਕਪਿਲ ਵਧਵਾ)-ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੇ 24 ਸਾਲ ਪੁਰਾਣੇ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਕਲੋਜ਼ਰ ਰਿਪੋਰਟ ਸਵੀਕਾਰ ਕਰਦਿਆਂ ਪੰਜਾਬ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਦੋ ਸੀਨੀਅਰ ਸਹਾਇਕਾਂ ਨੂੰ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ | ਇਹ ਮਾਮਲਾ ਮਈ 2001 ਦਾ ਹੈ, ਜਦੋਂ ਉਕਤ ਵਿਭਾਗ ਵਿਚ ਇਕ ਅਪਾਹਿਜ਼ ਕਲਰਕ ਸੁਰਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਧਿਕਾਰੀ ਜਰਨੈਲ ਸਿੰਘ ਅਤੇ ਨਰੇਸ਼ ਕੁਮਾਰ ਨੇ ਉਸ ਨੂੰ ਟਾਂਡਾ ਤੋਂ ਕਿਸੇ ਹੋਰ ਥਾਂ 'ਤੇ ਤਬਦੀਲ ਹੋਣ ਤੋਂ ਰੋਕਣ ਲਈ 3,000 ਰੁ. ਦੀ ਰਿਸ਼ਵਤ ਮੰਗੀ ਹੈ | ਵਿਜੀਲੈਂਸ ਵਲੋਂ ਦਰਜ ਐੱਫ. ਆਈ. ਆਰ. ਅਨੁਸਾਰ ਰਿਸ਼ਵਤ ਦੀ ਰਾਸ਼ੀ ਨੂੰ ਬਾਅਦ ਵਿਚ ਘਟਾ ਕੇ 2,000 ਰੁ. ਕਰ ਦਿੱਤਾ ਗਿਆ ਸੀ, ਜਿਸ ਨੂੰ ਕਥਿਤ ਤੌਰ 'ਤੇ ਮਹਿਲਾ ਕਲਰਕ ਨੂੰ ਚੰਡੀਗੜ੍ਹ ਦਫ਼ਤਰ ਵਿਖੇ ਅਦਾ ਕਰਨ ਲਈ ਕਿਹਾ ਗਿਆ ਸੀ | ਹਾਲਾਂਕਿ ਰਿਸ਼ਵਤ ਦੇਣ ਦੀ ਬਜਾਏ ਸੁਰਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਸੀ, ਜਿਸ ਦੇ ਨਤੀਜੇ ਵਜੋਂ 4 ਮਈ 2001 ਨੂੰ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 13 (2) ਅਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 120-ਬੀ ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ | ਕਾਰਵਾਈ ਦੌਰਾਨ ਵਿਭਾਗ ਦੇ ਸਮਰੱਥ ਅਧਿਕਾਰੀ ਨੇ ਮਾਮਲੇ 'ਚ ਨਾਮਜ਼ਦ ਮੁਲਜ਼ਮਾਂ 'ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ | ਸ਼ਿਕਾਇਤਕਰਤਾ ਨੇ ਬਾਅਦ ਵਿਚ ਖ਼ੁਦ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਕੇਸ ਬੰਦ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ | ਇਸ ਤਰ੍ਹਾਂ ਮਾਮਲਾ ਰੱਦ ਕਰਨ ਦੀ ਰਿਪੋਰਟ ਨੂੰ ਸਵੀਕਾਰ ਕਰਦੇ ਹੋਏ ਵਧੀਕ ਸੈਸ਼ਨ ਜੱਜ-ਕਮ-ਵਿਸ਼ੇਸ਼ ਜੱਜ ਦੀ ਅਦਾਲਤ ਨੇ ਦੋਵਾਂ ਵਿਅਕਤੀਆਂ ਨੂੰ ਇਹ ਆਖਦੇ ਹੋਏ ਬਰੀ ਕਰ ਦਿੱਤਾ ਕਿ ਵਿਭਾਗ ਦੀ ਇਜਾਜ਼ਤ ਅਤੇ ਸ਼ਿਕਾਇਤਕਰਤਾ ਦੇ ਇਤਰਾਜ਼ਹੀਣਤਾ ਬਿਆਨ ਤੋਂ ਬਿਨਾਂ ਕੇਸ ਅੱਗੇ ਨਹੀਂ ਵਧ ਸਕਦਾ | ਇਸ ਫ਼ੈਸਲੇ ਨਾਲ ਲਗਭਗ 24 ਸਾਲ ਪੁਰਾਣਾ ਮਾਮਲਾ ਹੁਣ ਰਸਮੀ ਤੌਰ 'ਤੇ ਬੰਦ ਹੋ ਗਿਆ ਹੈ |



Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਵਲੋਂ ਨਰਸਿੰਗ ਸਟਾਫ਼ ਦਾ 4600 ਰੁਪਏ ਪੇ-ਗ੍ਰੇਡ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਹੜਤਾ... ਅਗਲੀ ਖ਼ਬਰ ਅਕਾਲੀ ਵਰਕਰ ਦੀ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ-ਸੋਹਾਣਾ <br/>
Ad Position 24