25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਵਲੋਂ ਨਰਸਿੰਗ ਸਟਾਫ਼ ਦਾ 4600 ਰੁਪਏ ਪੇ-ਗ੍ਰੇਡ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ <br/>

Ad Position 21
No active advertisement
ਅਜੀਤ ਡੈਸਕ 28-09-2025
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੇ ਸੱਦੇ ਉੱਤੇ ਮੁਹਾਲੀ ਦੇ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ਼ ਵਲੋਂ ਨਰਸਿੰਗ ਸਟਾਫ਼ ਦਾ 4600 ਰੁ. ਪੇ-ਗ੍ਰੇਡ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਨਰਸਾਂ ਨੇ ਹਸਪਤਾਲ ਦੇ ਅਹਾਤੇ ਵਿਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਹੜਤਾਲ ਦੇ ਚਲਦਿਆਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਨਰਸਿੰਗ ਸਟਾਫ਼ ਨੇ ਬਾਕੀ ਸਾਰੇ ਕੰਮਾਂ ਦਾ ਬਾਈਕਾਟ ਕੀਤਾ ਹੋਇਆ ਸੀ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵਲੋਂ 29 ਸਤੰਬਰ ਭਾਵ ਸੋਮਵਾਰ ਤੋਂ ਐਮਰਜੈਂਸੀ ਸੇਵਾਵਾਂ ਵਿਚ ਵੀ ਕੰਮ ਬੰਦ ਕਰ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਇਹ ਹੜਤਾਲ ਸਾਂਝੀ ਐਸੋਸੀਏਸ਼ਨ ਦੇ ਸੱਦੇ ਤਹਿਤ ਮੁਹਾਲੀ ਤੋਂ ਇਲਾਵਾ ਪਟਿਆਲਾ ਅਤੇ ਅੰਮਿ੍ਤਸਰ ਦੇ ਮੈਡੀਕਲ ਕਾਲਜਾਂ ਵਿਚ ਵੀ ਚੱਲ ਰਹੀ ਹੈ | ਨਰਸਿੰਗ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਦੱਸਿਆ ਕਿ ਤਿੰਨੋਂ ਕਾਲਜਾਂ ਨਾਲ ਸੰਬੰਧਤ ਨਰਸਿੰਗ ਯੂਨੀਅਨ ਦੇ ਨੁਮਾਇੰਦਿਆਂ ਦੀ ਕੱਲ੍ਹ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ, ਪਰ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਭਰੋਸੇ 'ਤੇ ਹੀ ਉਨ੍ਹਾਂ ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਡੇ ਨਰਸਿੰਗ ਕੇਡਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਪਿਛਲੇ ਲਗਭਗ 6 ਸਾਲਾਂ ਤੋਂ ਜਥੇਬੰਦੀ ਸੰਘਰਸ਼ ਕਰਦੀ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਸਾਡੀ ਮੁੱਖ ਮੰਗ ਨਰਸਿੰਗ ਕੇਡਰ 'ਤੇ ਬਣਦਾ 4600 ਰੁ. ਗ੍ਰੇਡ-ਪੇ ਬਹਾਲ ਕਰਵਾਉਣਾ ਹੈ ਅਤੇ ਉਹ 4600 ਰੁ. ਗ੍ਰੇਡ-ਪੇ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਖ਼ਤਮ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੂਬਾ ਪੱਧਰੀ ਅਤੇ ਲੋਕਲ ਨਰਸਿੰਗ ਜਥੇਬੰਦੀਆਂ ਵਲੋਂ ਮੁਹਾਲੀ ਅਤੇ ਬਾਕੀ ਮੈਡੀਕਲ ਕਾਲਜਾਂ ਦੇ ਮੁਖੀਆਂ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ |


Ad Position 22
No active advertisement
ਪਿਛਲੀ ਖ਼ਬਰ ਟੌਹੜਾ ਪਰਿਵਾਰ ਦੀ ਮਾਲਾ ਦੇ ਅਨਮੋਲ ਮੋਤੀ ਸਨ ਹਰਮੇਲ ਸਿੰਘ ਟੌਹੜਾ-ਬੀਬੀ ਰਾਮੂਵਾਲੀਆ ਅਗਲੀ ਖ਼ਬਰ ਮਾਮਲਾ ਮਹਿਲਾ ਮੁਲਾਜ਼ਮ ਦਾ ਤਬਾਦਲਾ ਨਾ ਕਰਨ ਬਦਲੇ ਰਿਸ਼ਵਤ ਮੰਗਣ ਦਾ ਅਦਾਲਤ ਨੇ ਵਿਭਾਗ ਵਲੋਂ ਮਨਜ਼ੂਰੀ ਨਾ ਮਿਲਣ 'ਤੇ ਕ...
Ad Position 24