ਮਾਜਰੀ, 27 ਸਤੰਬਰ (ਕੁਲਵੰਤ ਸਿੰਘ ਧੀਮਾਨ)-ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਪ੍ਰਤਾਪ ਸਿੰਘ ਮਾਜਰੀ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਐਸ. ਸੀ. ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਪਿੰਡ ਮਾਜਰੀ ਦੇ ਸਾਬਕਾ ਸਰਪੰਚ ਪਵਨ ਕੁਮਾਰ, ਜਗਦੀਸ਼ ਸਿੰਘ ਸੈਣੀ, ਗੁਰਦਿਆਲ ਸਿੰਘ ਮਾਜਰੀ, ਪ੍ਰਦੀਪ ਰਾਠੌਰ, ਦਾਰਾ ਖਾਨ ਮਾਜਰੀ, ਰਾਜੇਸ਼ ਕਪਿਲ ਮਾਜਰੀ ਤੇ ਰਣਵਿੰਦਰ ਨਾਥ ਸਮੇਤ ਸਮੂਹ ਪੰਚਾਇਤ ਮੈਂਬਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਇਸ ਨਿਯੁਕਤੀ ਨਾਲ ਐਸ. ਸੀ. ਵਿੰਗ ਦੇ ਲੋਕਾਂ ਦਾ ਪਾਰਟੀ ਅੰਦਰ ਮਾਣ ਸਤਿਕਾਰ ਵਧਿਆ ਹੈ | ਉਨ੍ਹਾਂ ਕਿਹਾ ਕਿ ਹੁਣ ਐਸ. ਸੀ. ਵਿੰਗ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮ ਕਰਵਾਉਣੇ ਸੌਖੇ ਹੋ ਜਾਣਗੇ | ਇਸੇ ਦੌਰਾਨ ਪ੍ਰਤਾਪ ਸਿੰਘ ਮਾਜਰੀ ਨੇ ਵੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |