25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਜ਼ੋਨਲ ਪੱਧਰੀ ਖੇਡਾਂ 'ਚ ਰਤਵਾੜਾ ਸਾਹਿਬ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-09-2025
ਮੁੱਲਾਂਪੁਰ ਗਰੀਬਦਾਸ, 27 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦੇ ਬੱਚਿਆਂ ਨੇ ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਦੀਆਂ ਜ਼ੋਨਲ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਖੇਡਾਂ ਦੌਰਾਨ ਅਥਲੈਟਿਕ 'ਚ ਅੰਡਰ-14, ਅੰਡਰ-17 ਤੇ ਅੰਡਰ-19 ਵਰਗ ਦੇ ਲੜਕੇ-ਲੜਕੀਆਂ ਨੇ 7 ਸੋਨੇ, 7 ਚਾਂਦੀ ਤੇ 5 ਕਾਂਸੇ ਦੇ ਤਗ਼ਮੇ ਜਿੱਤੇ ਹਨ, ਜਦ ਕਿ ਹਾਈ ਜੰਪ 'ਚ ਤਿੰਨ ਸੋਨੇ, 2 ਚਾਂਦੀ ਤੇ ਇਕ ਕਾਂਸੇ ਦਾ ਤਗ਼ਮਾ, ਟਿ੍ਪਲ ਜੰਪ 'ਚ ਦੋ ਸੋਨੇ ਦੇ ਤਗ਼ਮੇ ਤੇ 800 ਮੀਟਰ ਤੇ 3000 ਮੀਟਰ ਦੌੜ 'ਚ ਇਕ-ਇਕ ਸੋਨੇ ਦਾ ਤਗ਼ਮਾ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਜੈਵਲਿਨ ਥ੍ਰੋ 'ਚ ਇਕ ਚਾਂਦੀ ਤੇ ਇਕ ਕਾਂਸੇ ਦਾ ਤਗ਼ਮਾ, ਸ਼ਾਟ-ਪੁੱਟ 'ਚ ਦੋ ਚਾਂਦੀ ਤੇ ਦੋ ਕਾਂਸੇ ਦੇ ਤਗ਼ਮੇ, 100 ਮੀਟਰ ਤੇ 200 ਮੀਟਰ ਦੌੜ 'ਚ ਦੋ ਚਾਂਦੀ ਦੇ ਤਗ਼ਮੇ ਅਤੇ 400 ਮੀਟਰ ਦੌੜ 'ਚ ਇਕ ਕਾਂਸੇ ਦਾ ਤਗ਼ਮਾ ਹਾਸਿਲ ਕੀਤਾ ਹੈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਸਕੂਲ ਦੇ ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ, ਜਦਕਿ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਪਿ੍ੰ. ਗੁਰਪ੍ਰੀਤ ਕੌਰ ਸਮੇਤ ਸਮੁੱਚੇ ਸਟਾਫ਼ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/> ਅਗਲੀ ਖ਼ਬਰ ਪ੍ਰਤਾਪ ਸਿੰਘ ਮਾਜਰੀ ਐਸ. ਸੀ. ਵਿੰਗ ਦੇ ਕੋਆਰਡੀਨੇਟਰ ਨਿਯੁਕਤ <br/>
Ad Position 24