25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 28-09-2025
ਕੁਰਾਲੀ, 27 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਕਿ੍ਸ਼ਨਾ ਮੰਡੀ ਵਿਖੇ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਕੀਤਾ ਜਾ ਰਿਹਾ ਹੈ, ਜਿਸ ਦੇ 6ਵੇਂ ਦਿਨ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵਲੋਂ ਰਿਬਨ ਕੱਟ ਕੇ ਕੀਤਾ | ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਦਰਸ਼ਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ 'ਚ ਸਮਾਜ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ | ਉਨ੍ਹਾਂ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਨੇ ਸਚਾਈ, ਧਰਮ ਤੇ ਨੈਤਿਕਤਾ ਦੇ ਰਾਹ 'ਤੇ ਚੱਲ ਕੇ ਸਮਾਜ ਲਈ ਆਦਰਸ਼ ਕਾਇਮ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ, ਪੀਰਾਂ ਤੇ ਮਹਾਂਪੁਰਸ਼ਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਤੇ ਆਪਣੇ ਬੱਚਿਆਂ ਨੂੰ ਵੀ ਧਰਮ ਨਾਲ ਜੋੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਵਲੋਂ ਆਪਣੇ ਪਿਤਾ ਦੇ ਕੀਤੇ ਵਚਨਾਂ ਦਾ ਕਿਵੇਂ ਮਾਣ ਰੱਖਿਆ ਗਿਆ ਤੇ ਲਕਸ਼ਮਣ ਵਲੋਂ ਆਪਣੇ ਵੱਡੇ ਭਰਾ ਸ੍ਰੀ ਰਾਮ ਜੀ ਦਾ ਕਿਵੇਂ ਸਹਿਯੋਗ ਦਿੱਤਾ ਗਿਆ, ਤੋਂ ਸਾਨੂੰ ਸਿੱਖਿਆ ਲੈ ਕੇ ਆਪਣੇ ਮਾਪਿਆਂ ਅਤੇ ਭੈਣ-ਭਰਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸੇ ਦੌਰਾਨ ਰਾਮ ਲੀਲ੍ਹਾ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਰਵਿੰਦਰ ਸਿੰਘ ਖੇੜਾ ਸਮੇਤ ਹੋਰਨਾਂ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਅਰਵਿੰਦਰ ਸਿੰਘ ਕਾਲੇਵਾਲ, ਗੁਰਜੀਤ ਸਿੰਘ ਬੈਂਸ ਕਾਲੇਵਾਲ, ਰੋਬਨ ਖੁੱਲਰ, ਸੌਰਵ ਤੇ ਰਿਸ਼ੀ ਵੱਡੀ ਗਿਣਤੀ 'ਚ ਸ਼ਹਿਰ ਦੇ ਮੁਹਤਬਰ ਤੇ ਦਰਸ਼ਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੀਂ ਪੀੜ੍ਹੀ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ 'ਤੇ ਚੱਲ ਕੇ ਆਤਮਿਕ ਜੀਵਨ ਬਤੀਤ ਕਰੇ-ਡਿਪਟੀ ਮੇਅਰ ਬੇਦੀ <br/> ਅਗਲੀ ਖ਼ਬਰ ਪੰਜਾਬ ਜ਼ੋਨਲ ਪੱਧਰੀ ਖੇਡਾਂ 'ਚ ਰਤਵਾੜਾ ਸਾਹਿਬ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>
Ad Position 24