25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਵੀਂ ਪੀੜ੍ਹੀ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ 'ਤੇ ਚੱਲ ਕੇ ਆਤਮਿਕ ਜੀਵਨ ਬਤੀਤ ਕਰੇ-ਡਿਪਟੀ ਮੇਅਰ ਬੇਦੀ <br/>

Ad Position 21
No active advertisement
ਅਜੀਤ ਡੈਸਕ 28-09-2025
ਐੱਸ. ਏ. ਐੱਸ. ਨਗਰ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਬਲੌਂਗੀ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਪਿਛਲੇ 26 ਸਾਲਾਂ ਤੋਂ ਲਗਾਤਾਰ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਗੁਰਮੀਤ ਸਿੰਘ ਸਿਆਣ ਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਸਭ ਤੋਂ ਪਹਿਲਾਂ ਰਾਮ ਲੀਲ੍ਹਾ ਕਮੇਟੀ ਵਲੋਂ ਡਿਪਟੀ ਮੇਅਰ ਬੇਦੀ ਸਮੇਤ ਹੋਰਨਾਂ ਪਤਵੰਤਿਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ | ਇਸੇ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਧਰਮ, ਸੱਚਾਈ ਤੇ ਆਦਰਸ਼ਾਂ ਨਾਲ ਭਰਪੂਰ ਸੀ, ਲਿਹਾਜ਼ਾ ਨਵੀਂ ਪੀੜ੍ਹੀ ਨੂੰ ਭਗਵਾਨ ਸ੍ਰੀ ਰਾਮ ਦੇ ਉਪਦੇਸ਼ਾਂ ਅਤੇ ਜੀਵਨ ਮੁੱਲਾਂ 'ਤੇ ਚੱਲ ਕੇ ਆਪਣੇ ਜੀਵਨ ਨੂੰ ਆਤਮਿਕਤਾ ਅਤੇ ਨੇਕ ਰਾਹ ਨਾਲ ਜੋੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਮ ਲੀਲ੍ਹਾ ਵਰਗੇ ਪ੍ਰੋਗਰਾਮ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹੁੰਦੇ, ਸਗੋਂ ਇਹ ਲੋਕਾਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ | ਉਨ੍ਹਾਂ ਇਸ ਉਪਰਾਲੇ ਬਦਲੇ ਰਾਮ ਲੀਲ੍ਹਾ ਕਮੇਟੀ ਨੂੰ ਵਧਾਈ ਵੀ ਦਿੱਤੀ | ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਜੈਦੀਪ ਸਿੰਘ ਬਿੰਨੀ, ਚੇਅਰਮੈਨ ਅਸ਼ਵਨੀ ਕੁਮਾਰ ਕਲਸੀ, ਮੀਤ ਪ੍ਰਧਾਨ ਦਿਨੇਸ਼ ਰਾਵਤ, ਜਨਰਲ ਸਕੱਤਰ ਹਰਦੀਪ ਸਿੰਘ ਲਾਲੀ, ਸਟੇਜ ਸਕੱਤਰ ਭੁਪਿੰਦਰ ਕੁਮਾਰ, ਐਡਵਾਈਜ਼ਰ ਕੰਚਨ ਕੁਮਾਰ ਗੁਪਤਾ, ਡਾਇਰੈਕਟਰ ਮਹੇਸ਼ ਵਰਮਾ ਤੇ ਕੁਲਦੀਪ ਸਿੰਘ ਬਿੱਟੂ ਸਮੇਤ ਹੋਰ ਪ੍ਰਬੰਧਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਖਰੜ ਵਲੋਂ ਚੰਗੀ ਕਾਰਜਸ਼ੈਲੀ ਵਾਲੇ ਅਧਿਆਪਕਾਂ ਦਾ ਸਨਮਾਨ <br/> ਅਗਲੀ ਖ਼ਬਰ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/>
Ad Position 24