25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਟਿੱਪਰ ਤੇ ਜੇ. ਸੀ. ਬੀ. ਜ਼ਬਤ <br/>

Ad Position 21
No active advertisement
ਅਜੀਤ ਡੈਸਕ 28-09-2025
ਜ਼ੀਰਕਪੁਰ, 27 ਸਤੰਬਰ (ਮਨਿੰਦਰ ਸਿੰਘ)-ਢਕੌਲੀ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਪਿੰਡ ਪੀਰਮੁਛੱਲਾ ਨੇੜੇ ਘੱਗਰ ਦਰਿਆ 'ਚ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀਆਂ 'ਤੇ ਕੇਸ ਦਰਜ ਕਰਕੇ ਇਕ ਟਿੱਪਰ ਤੇ ਇਕ ਜੇ. ਸੀ. ਬੀ. ਮਸ਼ੀਨ ਨੂੰ ਜ਼ਬਤ ਕੀਤਾ ਗਿਆ | ਮਾਮਲੇ ਸੰਬੰਧੀ ਮਾਈਨਿੰਗ ਇੰਸਪੈਕਟਰ ਸ਼ਿਵ ਚਰਨ ਨੇ ਦੱਸਿਆ ਕਿ ਉਨ੍ਹਾਂ ਵਲੋਂ ਢਕੌਲੀ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਘੱਗਰ ਦਰਿਆ 'ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਮੌਕੇ ਤੋਂ ਗਿ੍ਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਸਾਹਿਬ ਸਿੰਘ ਵਾਸੀ ਮੋਰ ਠੀਕਰੀ (ਡੇਰਾਬੱਸੀ) ਤੇ ਅਰੁਣ ਵਾਸੀ ਗੜ੍ਹੀ ਰਾਏਪੁਰ ਰਾਣੀ (ਪੰਚਕੂਲਾ) ਵਜੋਂ ਹੋਈ ਹੈ | ਮਾਈਨਿੰਗ ਇੰਸਪੈਕਟਰ ਦੀ ਲਿਖਤੀ ਰਿਪੋਰਟ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਵਿਰੁੱਧ ਮਾਈਨਿੰਗ ਤੇ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜ਼ਬਤ ਕੀਤੇ ਗਏ ਵਾਹਨਾਂ ਨੂੰ ਢਕੌਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਓਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ 'ਚ ਨਾਜਾਇਜ਼ ਮਾਈਨਿੰਗ 'ਤੇ ਨੇੜਿਓਾ ਨਜ਼ਰ ਰੱਖੀ ਜਾ ਰਹੀ ਹੈ ਤੇ ਭਵਿੱਖ 'ਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਿੱਤਲ ਵਲੋਂ ਸਬਜ਼ੀ ਵਿਕਰੇਤਾਵਾਂ ਨੂੰ ਕੰਡੇ ਤੇ ਵੱਟੇ ਨਾਪ ਤੋਲ ਵਿਭਾਗ ਤੋਂ ਤਸਦੀਕ ਕਰਵਾਉਣ ਦੇ ਨਿਰਦੇਸ਼ ਅਗਲੀ ਖ਼ਬਰ ਰਾਣਾ ਗਿੱਲ ਨੇ ਝੰਜੇੜੀ ਦੀ ਖਸਤਾ ਹਾਲਤ ਫਿਰਨੀ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ <br/>
Ad Position 24