ਕੌਂਸਲ ਪ੍ਰਧਾਨ ਤੇ ਈ. ਓ. ਵਲੋਂ ਪਿੰਡ ਡੈਹਰ ਦੇ ਕਮਿਊਨਿਟੀ ਸੈਂਟਰ ਦਾ ਦੌਰਾ
ਅਜੀਤ ਡੈਸਕ
28-09-2025
ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾਰਡ ਨੰ. 9 ਵਿਚ ਪੈਂਦੇ ਪਿੰਡ ਡੈਹਰ ਦੇ ਕਮਿਊਨਿਟੀ ਸੈਂਟਰ ਦਾ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ਵਲੋਂ ਦੌਰਾ ਕੀਤਾ ਗਿਆ ਅਤੇ ਉੱਥੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪ੍ਰਧਾਨ ਰਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਡੈਹਰ ਪਿੰਡ ਦੇ ਕਮਿਊਨਿਟੀ ਸੈਂਟਰ ਵਿਚ ਮੁਰੰਮਤ ਦਾ ਕੰਮ ਸਹੀ ਤਰੀਕੇ ਨਾਲ ਨਹੀਂ ਚੱਲ ਰਿਹਾ, ਜਿਸ ਨੂੰ ਵੇਖਣ ਲਈ ਉਹ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਅਤੇ 'ਆਪ' ਆਗੂਆਂ ਨਾਲ ਇੱਥੇ ਪਹੁੰਚੇ ਹਨ ਅਤੇ ਇੱਥੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਠੇਕੇਦਾਰ ਨੂੰ ਵਧੀਆ ਅਤੇ ਸਹੀ ਢੰਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਮਿਊਨਿਟੀ ਸੈਂਟਰ ਦੇ ਕੰਮ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਕੌਂਸਲਰ ਪਵਨ ਕੁਮਾਰ, ਸਤਵੰਤ ਸਿੰਘ, ਪਰਮਜੀਤ ਪੰਮੀ, ਸੰਜੇ ਮਦਾਨ ਸਮੇਤ ਪਿੰਡ ਡੈਹਰ ਦੇ ਨੀਰਜ ਸੈਣੀ, ਮਲਕੀਤ ਸੈਣੀ, ਮੋਹਿਤ ਸੈਣੀ, ਵਿਸੂ ਸੈਣੀ, ਗੌਰਵ ਸੈਣੀ ਤੇ ਹੋਰ ਹਾਜ਼ਰ ਸਨ |